Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵੋਟਾਂ ਦੀ ਸੁਧਾਈ ਲਈ ਭਰਾੜੀਵਾਲ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

July 11, 2026 09:51 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ, 11 ਜੁਲਾਈ  : ਭਰਾੜੀਵਾਲ ਵਿਖੇ ਐਸ.ਆਈ.ਆਰ. ਫਾਰਮ ਭਰਨ ਲਈ ਲੱਗਾ ਵਿਸ਼ੇਸ਼ ਕੈਂਪ, ਕੈਪਟਨ ਲਖਬੀਰ ਸਿੰਘ ਨੇ ਲੋਕਾਂ ਨੂੰ ਵੋਟ ਸਹੀ ਕਰਵਾਉਣ ਦੀ ਕੀਤੀ ਅਪੀਲ ਭਰਾੜੀਵਾਲ: ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਲੋਕਾਂ ਨੂੰ ਵੋਟਾਂ ਦੀ ਸੁਧਾਈ ਲਈ ਐਸ.ਆਈ.ਆਰ. (SIR) ਦੇ ਫਾਰਮ ਭਰਨ ਦੀ ਹਦਾਇਤ ਕੀਤੀ ਗਈ ਹੈ। ਇਸੇ ਲੜੀ ਤਹਿਤ ਹੁਣ ਤੱਕ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਇਹ ਫਾਰਮ ਭਰੇ ਜਾ ਚੁੱਕੇ ਹਨ। ਜਿਨ੍ਹਾਂ ਲੋਕਾਂ ਦੇ ਫਾਰਮ ਅਜੇ ਤੱਕ ਨਹੀਂ ਭਰੇ ਗਏ ਸਨ, ਉਨ੍ਹਾਂ ਦੀ ਸਹੂਲਤ ਲਈ ਭਰਾੜੀਵਾਲ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੁੱਖ ਤੌਰ 'ਤੇ ਪਹੁੰਚੇ ਕੈਪਟਨ ਲਖਬੀਰ ਸਿੰਘ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਕੈਪਟਨ ਲਖਬੀਰ ਸਿੰਘ ਨੇ ਕਿਹਾ ਕਿ ਸਮੂਹ ਨਾਗਰਿਕਾਂ ਨੂੰ ਐਸ.ਆਈ.ਆਰ. ਅਧੀਨ ਆਪਣੇ ਫਾਰਮ ਭਰ ਕੇ ਵੋਟ ਦੀ ਸੁਧਾਈ ਜ਼ਰੂਰ ਕਰਵਾਉਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀਆਂ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲੋਕ ਆਪਣੀ ਵੋਟ ਸਹੀ ਨਹੀਂ ਕਰਵਾਉਂਦੇ, ਤਾਂ ਉਨ੍ਹਾਂ ਦੀ ਵੋਟ ਕੱਟੀ ਵੀ ਜਾ ਸਕਦੀ ਹੈ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਆਪਣੀ ਵੋਟ ਸਹੀ ਕਰਵਾਉਣ ਲਈ ਪਹੁੰਚੇ। ਇਸ ਮੌਕੇ ਵਾਰਡ ਨੰਬਰ 51 ਦੇ ਇੰਚਾਰਜ ਵਿਮਲ ਭੱਟੀ, ਵਾਰਡ ਨੰਬਰ 73 ਦੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਰਦਾਸ ਸਿੰਘ, ਬਖਸ਼ੀਸ਼ ਸਿੰਘ ਬਿੱਲਾ ਪ੍ਰਧਾਨ ਅਤੇ ਸੁਰਜੀਤ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਕੈਂਪ ਦੀ ਸਮਾਪਤੀ ਤੋਂ ਬਾਅਦ ਕੈਪਟਨ ਲਖਬੀਰ ਸਿੰਘ ਵੱਲੋਂ ਹਲਕਾ ਸੈਂਟਰ ਦੇ ਵਿਧਾਇਕ ਅਜੇ ਗੁਪਤਾ ਜੀ ਨਾਲ ਇੱਕ ਅਹਿਮ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਹੋਰਨਾਂ ਮਸਲਿਆਂ 'ਤੇ ਚਰਚਾ ਹੋਈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼