Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਦਾਰੂ ਪੀ ਕੇ ਸਕਾ ਮਾਮਾ ਬਣਿਆ 'ਕੰਸ ਮਾਮਾ'

July 03, 2021 11:36 AM
SehajTimes

ਜ਼ੀਰਾ : ਜ਼ੀਰਾ ਦੇ ਨੇੜਲੇ ਪਿੰਡ ਰਟੌਲ ਬੇਟ ਵਿਖੇ ਬੀਤੀ ਰਾਤ ਸਕੇ ਮਾਮੇ ਨੇ ਆਪਣੇ ਇਕ ਭਾਣਜਾ ਅਤੇ ਦੋ ਭਾਣਜੀਆਂ ਨੂੰ ਨਹਿਰ ਵਿੱਚ ਸੁੱਟ ਦਿੱਤਾ । ਏਨਾ ਹੀ ਨਹੀਂ ਇਸ ਦੌਰਾਨ ਉਕਤ ਵਹਿਸ਼ੀ ਨੇ ਆਪਣੀ ਭੈਣ ਨੂੰ ਕੁੱਟ-ਕੁੱਟ ਕੇ ਉਸ ਦਾ ਬੁਰਾ ਹਾਲ ਕਰ ਦਿੱਤਾ । ਮ੍ਰਿਤਕ ਬੱਚਿਆ ਦੇ ਪਿਤਾ ਬੋਹੜ ਸਿੰਘ ਨੇ ਦੱਸਿਆ ਕਿ ਉਸਦੇ ਸਾਲੇ ਲੱਲੀ ਨੇ ਰਾਤ ਦਾਰੂ ਦੇ ਨਸ਼ੇ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਲੜਾਈ ਕਰ ਕੇ ਆਪਣੇ ਭਾਣਜੇ-ਭਾਣਜੀਆਂ ਅਤੇ ਆਪਣੀ ਭੈਣ ਨੂੰ ਮੋਟਰਸਾਈਕਲ 'ਤੇ ਲੈ ਕੇ ਤੁਰ ਪਿਆ ਤੇ ਜ਼ੀਰਾ ਤੋਂ ਸਨੇਰ ਵਾਲੀ ਨਹਿਰ ਵਿੱਚ ਮੇਰਾ ਇਕ ਬੇਟਾ ਅਤੇ ਦੋ ਬੇਟੀਆਂ ਨੂੰ ਨਹਿਰ ਵਿੱਚ ਸੁੱਟ ਦਿੱਤਾ। ਉਨ੍ਹਾਂ ਹੋਰ ਦਸਿਆ ਕਿ ਮੇਰੀ ਪਤਨੀ ਵੱਲੋਂ ਰੌਲਾ ਪਾਇਆ ਤਾਂ ਆਸ ਪਾਸ ਦੇ ਲੋਕ ਰੌਲਾ ਸੁਣ ਕੇ ਆਏ ਉਸ ਸਮੇਂ ਮੇਰੇ ਛੋਟੇ ਬੇਟੇ ਨੂੰ ਬਾਹਰ ਕੱਢ ਲਿਆ ਸੀ ਪਰ ਮੇਰੀਆਂ ਦੋ ਧੀਆਂ ਸੀਰਤ ਅਤੇ ਕੋਮਲ 9 ਸਾਲ ਪਾਣੀ ਦੇ ਵਹਾਅ ਨਾਲ ਰੁੜ੍ਹ ਗਈਆਂ । ਜਿਨ੍ਹਾਂ ਨੂੰ ਲੋਕਾਂ ਨੇ ਦੋ ਢਾਈ ਘੰਟਿਆਂ ਬਾਅਦ ਨਹਿਰ ਚੋਂ ਲੱਭਿਆ ਅਤੇ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਪਰ ਉਸ ਵੇਲੇ ਤਕ ਦੇਰ ਹੋ ਚੁੱਕੀ ਸੀ। ਹਸਪਤਾਲ ਵਿਚ ਮੌਜੂਦ ਡਾਕਟਰਾਂ ਨੇ ਦੋਨਾਂ ਬੱਚੀਆਂ ਨੂੰ ਮਿ੍ਤਕ ਦੱਸਿਆ। ਇਸ ਮਗਰੋਂ ਉਨ੍ਹਾਂ ਪੁਲਿਸ ਨੂੰ ਇਸ ਬਾਰੇ ਸੂਚਨਾ ਦਿਤੀ। ਪੁਲਿਸ ਨੇ ਮੌਕੇ ਤੇ ਪੁੱਜ ਕੇ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿਤੀ ਹੈ।

Have something to say? Post your comment

 

More in Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ