Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਸ਼ਨੀਵਾਰ ਅਤੇ ਐਤਵਾਰ ਨੂੰ ਸਕੂਲ ਬੁਲਾਉਣ ਤੇ ਭੜਕੇ ਅਧਿਆਪਕ

July 11, 2026 10:05 PM
Rozana Sehaj times
ਸਮਾਣਾ  : ਅਧਿਆਪਕ ਜੱਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸਮਾਣਾ ਦੇ ਵੱਖ ਵੱਖ ਸਕੂਲਾਂ ਵਿੱਚ ਐੱਸ. ਆਈ. ਆਰ. ਦੇ ਕੰਮ ਲਈ ਅਧਿਆਪਕਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਸਕੂਲ ਬਲਾਉਣ ਦੇ ਵਿਰੋਧ ਵਿੱਚ ਅਧਿਆਪਕਾਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਪਰਮਜੀਤ ਸਿੰਘ ਪਟਿਆਲਾ ਗੁਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਖੰਗੂੜਾ, ਸਪਿੰਦਰਜੀਤ ਸ਼ਰਮਾ, ਡੈਮੋਕਰੇਟਿਕ ਟੀਚਰ ਫਰੰਟ ਤੋਂ ਰਜਿੰਦਰ ਸਿੰਘ, ਹਰਵਿੰਦਰ ਸਿੰਘ ਬੇਲੂ ਮਾਜਰਾ ਨੇ ਦੱਸਿਆ ਕਿ ਐੱਸ. ਆਈ. ਆਰ. ਦੇ ਕੰਮ ਲਈ ਜਿੱਥੇ 25000 ਅਧਿਆਪਕ ਪਹਿਲਾਂ ਹੀ ਬੀ.ਐੱਲ.ਓ. ਅਤੇ ਸੁਪਰਵਾਈਜ਼ਰ ਦੀ ਡਿਊਟੀ ਤਹਿਤ ਸਕੂਲਾਂ ਤੋਂ ਬਾਹਰ ਹਨ, ਉੱਥੇ ਹੁਣ ਸਿੱਖਿਆ ਵਿਭਾਗ ਨੇ ਇੱਕ ਹੋਰ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਸਮੂਹ ਅਧਿਆਪਕਾਂ ਨੂੰ ਐੱਸ. ਆਈ. ਆਰ. ਜਿਹੇ ਗੈਰ-ਵਿਦਿਅਕ ਕੰਮ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਸਕੂਲ ਬੁਲਾਇਆ ਗਿਆ ਹੈ ਸਿੱਖਿਆ ਵਿਭਾਗ ਅਜਿਹੇ ਨਾਦਰਸ਼ਾਹੀ ਅਤੇ ਗੈਰ-ਵਿਵਹਾਰਕ ਹੁਕਮ ਤੁਰੰਤ ਵਾਪਸ ਲਵੇ ਅਤੇ ਅਧਿਆਪਕਾਂ ਨੂੰ ਉਹਨਾਂ ਦੇ ਮੁੱਖ ਫਰਜ ਭਾਵ ਵਿਦਿਆਰਥੀਆਂ ਦੀ ਪੜ੍ਹਾਈ ਲਈ ਸਮਰਪਿਤ ਰਹਿਣ ਦਾ ਮੌਕਾ ਦੇਵੇ। ਜੇਕਰ ਵਿਭਾਗ ਨੇ ਅਜਿਹੇ ਫੈਸਲਿਆਂ ਤੇ ਮੁੜ ਵਿਚਾਰ ਨਾ ਕੀਤਾ ਤਾਂ ਅਧਿਆਪਕ ਜੱਥੇਬੰਦੀਆਂ ਵੱਲੋਂ ਵਿਰੋਧ ਦੇ ਸੁਰ ਤਿੱਖੇ ਹੋਣਗੇ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ