Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

July 11, 2026 10:19 PM
Rozana Sehaj times

ਚੰਡੀਗੜ੍ਹ,  11 ਜੁਲਾਈ (ਪੰਜਾਬੀ ਸਹਿਜ ਟਾਈਮਜ਼)   :   ਮਾਨਸੂਨ ਦੀਆਂ ਪਹਿਲੀਆਂ ਬੂੰਦਾਂ ਗਰਮੀ ਤੋਂ ਰਾਹਤ ਦਿੰਦੀਆਂ ਹਨ, ਪਰ ਇਸ ਨਾਲ ਲੋਕਾਂ ਦੀ ਸਿਹਤ ਲਈ ਚੁਣੌਤੀ ਭਰੇ ਮੌਸਮ ਦੀ ਸ਼ੁਰੂਆਤ ਵੀ ਹੁੰਦੀ ਹੈ। ਹਰ ਸਾਲ ਪੂਰੇ ਭਾਰਤ ਦੇ ਹਸਪਤਾਲਾਂ ਵਿਚ ਡੇਂਗੂ, ਮਲੇਰੀਆ ਤੇ ਬੁਖ਼ਾਰ ਨਾਲ ਸਬੰਧਤ ਹੋਰ ਬੀਮਾਰੀਆਂ ਵਧਦੀਆਂ ਹਨ। ਇਸ ਸਾਲ ਵੀ ਇਹੀ ਹਾਲਾਤ ਹਨ। ਅੰਮ੍ਰਿਤਸਰ ਦੀ 32 ਸਾਲਾ ਬਲਵਿੰਦਰ ਕੌਰ, ਇੱਕ ਲਾਭਪਾਤਰੀ, ਨੇ ਦੱਸਿਆ, “ਮੈਂ ਹਾਲ ਹੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 8400 ਰੁਪਏ ਦਾ ਇਲਾਜ ਕਰਵਾਇਆ ਹੈ।” ਬਲਵਿੰਦਰ ਕੌਰ ਨੂੰ ਉਦੋਂ ਹਸਪਤਾਲ ਲਿਜਾਇਆ ਗਿਆ ਜਦੋਂ ਉਸ ਦਾ ਬੁਖ਼ਾਰ ਬਹੁਤ ਵਧ ਗਿਆ ਸੀ। ਮੈਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਇਸ ਸਿਹਤ ਯੋਜਨਾ ਲਈ ਧੰਨਵਾਦੀ ਹਾਂ, ਕਿਉਂਕਿ ਇਹ ਅਸਲ ਲੋੜ ਵੇਲੇ ਪਰਿਵਾਰਾਂ ਦਾ ਸਾਥ ਦਿੰਦੀ ਹੈ।” 2025 ਵਿੱਚ ਵਿੱਚ ਕੀਤੇ ਗਏ ਇੱਕ ਭਾਰਤੀ ਹਸਪਤਾਲ ਅਧਿਐਨ ਵਿੱਚ ਪਾਇਆ ਗਿਆ ਕਿ ਮਾਨਸੂਨ ਦੌਰਾਨ ਦਾਖ਼ਲ ਕੀਤੇ ਗਏ ਮਰੀਜ਼ਾਂ ਵਿੱਚ ਐਕਿਊਟ ਫੈਬਰਾਈਲ ਇਲਨੈੱਸ ਦਾ ਸਭ ਤੋਂ ਆਮ ਕਾਰਨ ਡੇਂਗੂ ਸੀ।” ਡਾ. ਰਾਜ ਕੁਮਾਰ (ਐੱਮ.ਡੀ. ਮੈਡੀਸਨ), ਸੀਨੀਅਰ ਮੈਡੀਕਲ ਅਫ਼ਸਰ, ਕਮਿਊਨਿਟੀ ਹੈਲਥ ਸੈਂਟਰ, ਵੇਰਕਾ, ਪੰਜਾਬ ਨੇ ਕਿਹਾ ਕਿ ਮਰੀਜ਼ ਅਕਸਰ ਹਰ ਬੁਖ਼ਾਰ ਨੂੰ ਆਮ ਵਾਇਰਲ ਇਨਫੈਕਸ਼ਨ ਸਮਝ ਲੈਣ ਦੀ ਗ਼ਲਤੀ ਕਰਦੇ ਹਨ। ਉਨ੍ਹਾਂ ਕਿਹਾ,“ਹਰ ਮਾਨਸੂਨ ਅਸੀਂ ਅਜਿਹੇ ਮਰੀਜ਼ ਦੇਖਦੇ ਹਾਂ ਜੋ ਤਿੰਨ-ਚਾਰ ਦਿਨ ਘਰ ਬੈਠੇ ਆਪਣਾ ਇਲਾਜ ਆਪ ਕਰਨ ਤੋਂ ਬਾਅਦ ਆਉਂਦੇ ਹਨ। ਉਸ ਵੇਲੇ ਤੱਕ ਉਨ੍ਹਾਂ ਵਿੱਚ ਡੀਹਾਈਡ੍ਰੇਸ਼ਨ ਜਾਂ ਡੇਂਗੂ ਦੇ ਚਿਤਾਵਨੀ ਲੱਛਣ ਨਜ਼ਰ ਆਉਣ ਲੱਗਦੇ ਹਨ। ਇੱਕ ਸਧਾਰਨ ਖ਼ੂਨ ਦਾ ਟੈਸਟ ਤੇ ਜਲਦੀ ਇਲਾਜ ਗੰਭੀਰ ਸਿਹਤ ਜਟਿਲਤਾਵਾਂ ਤੋਂ ਬਚਾ ਸਕਦਾ ਹੈ। ਪਹਿਲੇ 48 ਘੰਟੇ ਬੇਹੱਦ ਮਹੱਤਵਪੂਰਨ ਹੁੰਦੇ ਹਨ।” 6 ਜੁਲਾਈ 2026 ਤੱਕ ਦੇ ਅੰਕੜਿਆਂ ਮੁਤਾਬਕ, ਐਕਿਊਟ ਫੈਬਰਾਈਲ ਇਲਨੈੱਸ (ਤੀਬਰ ਬੁਖ਼ਾਰ ਵਾਲੀ ਬੀਮਾਰੀ ) ਇਸ ਯੋਜਨਾ ਤਹਿਤ ਇਲਾਜ ਕੀਤੀਆਂ ਜਾਣ ਵਾਲੀਆਂ ਸਭ ਤੋਂ ਆਮ ਬੀਮਾਰੀਆਂ ਵਿੱਚੋਂ ਇੱਕ ਰਹੀ। ਮਰੀਜ਼ਾਂ ਦਾ ਇਲਾਜ ਕਮਿਊਨਿਟੀ ਹੈਲਥ ਸੈਂਟਰਾਂ, ਸਬ-ਡਿਵੀਜ਼ਨਲ ਹਸਪਤਾਲਾਂ, ਜ਼ਿਲ੍ਹਾ ਹਸਪਤਾਲਾਂ ਤੇ ਇੰਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਕੀਤਾ ਗਿਆ। ਮਰੀਜ਼ ਦੀ ਹਾਲਤ ਅਨੁਸਾਰ ਬੁਖ਼ਾਰ ਵਾਲੀਆਂ ਬੀਮਾਰੀਆਂ ਲਈ ਇਲਾਜ ਪੈਕੇਜ 2100 ਤੋਂ 8400 ਰੁਪਏ ਤੱਕ ਹਨ। ਮਲੇਰੀਆ, ਐਕਿਊਟ ਗੈਸਟ੍ਰੋਐਂਟਰਾਈਟਿਸ, ਤੇਜ਼ ਬੁਖ਼ਾਰ ਤੇ ਵਾਇਰਲ ਹੈਪੇਟਾਈਟਿਸ ਦੇ ਮਾਮਲੇ ਵੀ ਦਰਜ ਹੋਏ ਹਨ, ਜਿਸ ਤੋਂ ਸਾਫ਼ ਹੈ ਕਿ ਮਾਨਸੂਨ ਬੀਮਾਰੀਆਂ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ।  ਉਨ੍ਹਾਂ ਨੇ ਕੂਲਰਾਂ,ਗਮਲਿਆਂ ਤੇ ਹੋਰ ਥਾਂਵਾਂ ਵਿੱਚ ਖੜ੍ਹਾ ਪਾਣੀ ਖਾਲੀ ਕਰਨ, ਮੱਛਰ ਰਿਪੈਲੈਂਟ ਵਰਤਣ, ਪੂਰੀਆਂ ਬਾਂਹਾਂ ਵਾਲੇ ਕੱਪੜੇ ਪਾਉਣ ਤੇ ਮਾਨਸੂਨ ਦੌਰਾਨ ਜ਼ਿਆਦਾ ਸਫ਼ਾਈ ਰੱਖਣ ਦੀ ਵੀ ਸਿਫ਼ਾਰਸ਼ ਕੀਤੀ।
 

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ