Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ

July 11, 2026 10:23 PM
Rozana Sehaj times


ਚੰਡੀਗੜ੍ਹ,  11 ਜੁਲਾਈ (ਪੰਜਾਬੀ ਸਹਿਜ ਟਾਈਮਜ਼)   :  ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,500 ਪ੍ਰਤੀ ਮਹੀਨਾ ਅਨੁਸਾਰ ਕੁੱਲ ₹4,500 ਦੀ ਰਕਮ ਦਿੱਤੀ ਗਈ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,000 ਪ੍ਰਤੀ ਮਹੀਨਾ ਅਨੁਸਾਰ ਕੁੱਲ ₹3,000 ਦੀ ਰਕਮ ਪ੍ਰਦਾਨ ਕੀਤੀ ਗਈ। ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ ਮਹਿਲਾਵਾਂ ਹੁਣ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ, ਉਨ੍ਹਾਂ ਨੂੰ ਅਗਲੀ ਕਿਸ਼ਤ ਤੋਂ ਰਕਮ ਮਿਲਣੀ ਸ਼ੁਰੂ ਹੋ ਜਾਵੇਗੀ। ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਦੀ ਸਫ਼ਲ ਅਦਾਇਗੀ ਇਹ ਸਾਬਤ ਕਰਦੀ ਹੈ ਕਿ ਪੰਜਾਬ ਸਰਕਾਰ ਹਰ ਯੋਗ ਮਹਿਲਾ ਤੱਕ ਵਿੱਤੀ ਸਹਾਇਤਾ ਸਿੱਧੇ ਅਤੇ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣ ਦੇ ਆਪਣੇ ਸੰਕਲਪ ’ਤੇ ਕਾਇਮ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਮੁਸਤਾਬਾ ਜੱਟਾ ਪਿੰਡ ਦੀ ਵਸਨੀਕ ਕੁਲਦੀਪ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਪ੍ਰਾਪਤ ਕਰਨਾ ਉਨ੍ਹਾਂ ਦੀ ਜ਼ਿੰਦਗੀ ਦੇ ਸਭ ਤੋਂ ਭਾਵੁਕ ਪਲਾਂ ਵਿੱਚੋਂ ਇੱਕ ਸੀ। ₹4,500 ਉਨ੍ਹਾਂ ਦੇ ਖ਼ਾਤੇ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਵਾਰ ਆਰਥਿਕ ਆਜ਼ਾਦੀ ਮਹਿਸੂਸ ਕੀਤੀ।” ਕੁਲਦੀਪ ਕੌਰ ਨੇ ਕਿਹਾ ਕਿ ਇਹ ਰਕਮ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਇਸ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ, “ਪਹਿਲਾਂ ਲੋਕ ਪੁੱਤਰਾਂ ਨੂੰ ਧੀਆਂ ਨਾਲੋਂ ਵੱਧ ਮਹੱਤਵ ਦਿੰਦੇ ਸਨ, ਪਰ ਹੁਣ ਇਹ ਸੋਚ ਹੌਲੀ-ਹੌਲੀ ਬਦਲ ਰਹੀ ਹੈ। ਜਿਨ੍ਹਾਂ ਪਰਿਵਾਰਾਂ ਵਿੱਚ ਧੀਆਂ ਹਨ, ਉਹ ਹੁਣ ਵਧੇਰੇ ਸੁਰੱਖਿਅਤ ਮਹਿਸੂਸ ਕਰਦੇ ਹਨ ਕਿਉਂਕਿ ਮਹਿਲਾਵਾਂ ਕੋਲ ਆਪਣੀ ਆਰਥਿਕ ਸਹਾਇਤਾ ਹੈ। ਮੈਂ ਤਾਂ ਆਪਣੇ ਪਤੀ ਲਈ ਵੀ ਮਾਣਯੋਗ ਹੋ ਗਈ ਹਾਂ।” ਘੁੰਮਣਕਲਾਂ ਪਿੰਡ ਦੀ ਇੱਕ ਹੋਰ ਲਾਭਪਾਤਰੀ ਹਰਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਯੋਜਨਾ ਦੀ ਜਾਣਕਾਰੀ ਪਿੰਡ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਮਿਲੀ। ਉਨ੍ਹਾਂ ਕਿਹਾ, “ਮੈਂ ਇਸ ਪੈਸੇ ਨਾਲ ਆਪਣੇ ਲਈ ਸੂਟ ਖ਼ਰੀਦਾਂਗੀ ਅਤੇ ਕੁਝ ਰਕਮ ਘਰ ਦੇ ਖ਼ਰਚੇ ਵਿੱਚ ਲਗਾਵਾਂਗੀ। ਮੈਂ ਬਹੁਤ ਖ਼ੁਸ਼ ਹਾਂ। ਮੈਂ ਵੀ ਹੁਣ ਕਮਾ ਰਹੀ ਹਾਂ।” ਹਰਮੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਮਾਜ ਨੂੰ ਇੱਕ ਮਹੱਤਵਪੂਰਨ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਕਿਹਾ, “ਮੈਨੂੰ ਇਸ ਯੋਜਨਾ ਦੀ ਜਾਣਕਾਰੀ ਆਂਗਣਵਾੜੀ ਕੇਂਦਰ ਤੋਂ ਮਿਲੀ ਅਤੇ ਉੱਥੋਂ ਦੀ ਮਦਦ ਨਾਲ ਮੈਂ ਅਰਜ਼ੀ ਭਰੀ। ਮੈਂ ਅਤੇ ਮੇਰੇ ਪਤੀ ਦੋਵੇਂ ਦਿਹਾੜੀਦਾਰ ਮਜ਼ਦੂਰ ਹਾਂ। ਇਹ ਰਕਮ ਸਾਡੇ ਲਈ ਬਹੁਤ ਵੱਡੀ ਮਦਦ ਹੈ। ਹੁਣ ਮੈਂ ਇਸ ਪੈਸੇ ਦਾ ਇਸਤੇਮਾਲ ਆਪਣੀਆਂ ਜ਼ਰੂਰਤਾਂ ਲਈ ਕਰ ਸਕਾਂਗੀ।” ਆਪਣੇ ਮੋਬਾਈਲ ’ਤੇ ਭੁਗਤਾਨ ਦੀ ਪੁਸ਼ਟੀ ਵਾਲਾ ਐਸਐਮਐਸ ਵੇਖਦੇ ਹੋਏ ਉਨ੍ਹਾਂ ਦੀਆਂ ਅੱਖਾਂ ਵਿੱਚ ਖ਼ੁਸ਼ੀ ਦੇ ਹੰਝੂ ਆ ਗਏ। ਮੁਸਕੁਰਾਉਂਦੇ ਹੋਏ ਉਨ੍ਹਾਂ ਕਿਹਾ, “ਮੋਬਾਈਲ ਦੀ ‘ਟੂੰ-ਟੂੰ’ ਨੇ ਸਾਡੀ ਜ਼ਿੰਦਗੀ ਬਦਲ ਦਿੱਤੀ।”

Have something to say? Post your comment

More in Chandigarh

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ