Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੰਤਰੀ ਅਮਨ ਅਰੋੜਾ ਨੇ ‘ਲੋਕ ਮਿਲਣੀ’ ਤਹਿਤ ਸੁਣੀਆਂ ਲੋਕਾਂ ਦੀਆਂ ਮੁਸਕਲਾਂ 

July 12, 2026 03:04 PM
ਦਰਸ਼ਨ ਸਿੰਘ ਚੌਹਾਨ

ਸੂਬੇ 'ਚ ਅਮਨ ਅਤੇ ਭਾਈਚਾਰਕ ਸਾਂਝ ਬਣਾਈ ਰੱਖਣੀ ਜ਼ਰੂਰੀ 

 
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਕਿਲਾ ਭਰੀਆਂ ਅਤੇ ਬਹਾਦਰਪੁਰ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਉੱਚ ਅਧਿਕਾਰੀਆਂ ਨੂੰ ਲੋਕਾਂ ਦੇ ਦਰਮਿਆਨ ਜਾਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਤਾਂ ਜੋ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਨੇੜਿਓਂ ਜਾਣਿਆ ਜਾ ਸਕੇ। ਉਨ੍ਹਾਂ ਆਖਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਪ ਸਰਕਾਰ ਨੇ ਜੋ ਇਤਿਹਾਸਕ ਅਤੇ ਬੇਮਿਸਾਲ ਵਿਕਾਸ ਕਾਰਜ ਕੀਤੇ ਹਨ, ਉਸ ਤੋਂ ਜਨਤਾ ਭਲੀਭਾਂਤ ਜਾਣੂੰ ਹੈ। ਉਨ੍ਹਾਂ ਕਿਹਾ, "ਸਾਨੂੰ ਲੋਕਾਂ ਨੂੰ ਦੱਸਣ ਦੀ ਲੋੜ ਨਹੀਂ ਪੈਂਦੀ, ਬਲਕਿ ਲੋਕ ਖੁਦ ਅੱਗੇ ਹੋ ਕੇ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਵਿਰੋਧੀ ਧਿਰ ਕਾਂਗਰਸ 'ਤੇ ਵਰ੍ਹਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਅੰਦਰੂਨੀ ਲੜਾਈ ਅਤੇ ਖਿਲਾਰੇ ਕਾਰਨ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ। ਕਾਂਗਰਸ ਦਾ ਆਗੂ  ਪੰਜਾਬ, ਪੰਜਾਬੀਅਤ ਜਾਂ ਸੂਬੇ ਦੇ ਵਿਕਾਸ ਦੀ ਗੱਲ ਨਹੀਂ ਕਰ ਰਿਹਾ। ਹਰ ਕੋਈ ਇੱਕ-ਦੂਜੇ ਦੀਆਂ ਲੱਤਾਂ ਖਿੱਚਣ ਅਤੇ ਆਪਣੀ ਕੁਰਸੀ ਬਚਾਉਣ ਵਿੱਚ ਮਸਰੂਫ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਕਾਂਗਰਸ ਦਾ ਗ੍ਰਾਫ ਇੰਨਾ ਡਿੱਗ ਜਾਵੇਗਾ ਕਿ ਉਹ ਦੋ ਅੰਕਾਂ ਤਕ ਵੀ ਨਹੀਂ ਪਹੁੰਚ ਸਕਣਗੇ। ਪੰਜਾਬ ਦੇ ਕਾਲੇ ਦੌਰ ਅਤੇ ਹਾਲ ਹੀ ਵਿੱਚ ਚਰਚਾ 'ਚ ਆਈਆਂ ਫਿਲਮਾਂ (ਜਿਵੇਂ ਜਸਵੰਤ ਸਿੰਘ ਖਾਲੜਾ 'ਤੇ ਆਧਾਰਿਤ ਫਿਲਮ) ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਬਹੁਤ ਲੰਮਾ ਅਤੇ ਦਰਦਨਾਕ ਕਾਲਾ ਦੌਰ ਹੰਢਾਇਆ ਹੈ, ਜਿਸ ਵਿੱਚ ਪੰਜਾਬ ਦੇ ਹੀ ਪੁੱਤ ਮਾਰੇ ਗਏ। ਭਾਵੇਂ ਇਹ ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਮਾਮਲਾ ਹੋਵੇ ਜਾਂ ਸੱਚ ਦਿਖਾਉਣ ਦੀ ਗੱਲ, ਪਰ ਸਾਨੂੰ ਇਹ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਜਿੱਥੇ ਇਨਸਾਨੀਅਤ ਅਤੇ ਧਰਮ-ਨਿਰਪੱਖਤਾ ਸਭ ਤੋਂ ਉੱਪਰ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਸੂਰਤ ਵਿੱਚ ਸੂਬੇ ਦਾ ਆਪਸੀ ਭਾਈਚਾਰਾ ਅਤੇ ਸ਼ਾਂਤੀਪੂਰਨ ਮਾਹੌਲ ਖਰਾਬ ਨਹੀਂ ਹੋਣਾ ਚਾਹੀਦਾ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ