Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਆਪ ਸਰਕਾਰ ਪੰਜਾਬ ਦੀ ਧਰਤੀ ਅਤੇ ਪਾਣੀ ਬਚਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮ

July 12, 2026 05:50 PM
Rozana Sehaj times
ਸੰਗਰੂਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਨਿਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਸੂਲਰ ਵਿਖੇ ਸਥਿਤ ਇਤਿਹਾਸਕ ਘਰਾਟਾਂ ਦੇ ਨਵੀਨੀਕਰਨ ਅਤੇ ਇੱਕ ਸ਼ਾਨਦਾਰ ਪਾਰਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਪ੍ਰੋਜੈਕਟ 'ਤੇ ਕੁੱਲ 60 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਲਰ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਲੰਬੇ ਸਮੇਂ ਤੋਂ ਇਨ੍ਹਾਂ ਘਰਾਟਾਂ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਸ਼ਾਇਦ ਪੂਰੇ ਪੰਜਾਬ ਵਿੱਚ ਸੂਲਰ ਦੇ ਇਹ ਘਰਾਟ ਹੀ ਇਕੱਲੇ ਅਜਿਹੇ ਇਤਿਹਾਸਕ ਘਰਾਟ ਬਚੇ ਹਨ, ਜਿਨ੍ਹਾਂ ਨੂੰ ਸਾਂਭਣ ਦੀ ਸਖ਼ਤ ਲੋੜ ਸੀ। ਵਿੱਤ ਮੰਤਰੀ ਨੇ ਦੱਸਿਆ ਕਿ ਇਸ 60 ਲੱਖ ਰੁਪਏ ਦੇ ਬਜਟ ਨਾਲ ਨਾ ਸਿਰਫ਼ ਘਰਾਟਾਂ ਅਤੇ ਚੱਕੀਆਂ ਦੀ ਮੁਰੰਮਤ ਕਰਕੇ ਉਨ੍ਹਾਂ ਦੀ ਕਾਇਆ ਕਲਪ ਕੀਤੀ ਗਈ ਹੈ, ਬਲਕਿ ਆਸ-ਪਾਸ ਦੇ ਇਲਾਕੇ ਨੂੰ ਇੱਕ ਸੁੰਦਰ ਰੂਪ ਦਿੱਤਾ ਗਿਆ ਹੈ। ਬੱਚਿਆਂ ਅਤੇ ਸਥਾਨਕ ਲੋਕਾਂ ਲਈ ਇੱਕ ਆਧੁਨਿਕ ਅਤੇ ਸ਼ਾਨਦਾਰ ਪਾਰਕ ਤਿਆਰ ਕੀਤਾ ਗਿਆ ਹੈ। ਨਹਿਰੀ ਪਾਣੀ ਦੀ ਸਪਲਾਈ ਬਾਰੇ ਬੋਲਦਿਆਂ ਸ. ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਰਾਜ ਨੂੰ ਜਿੰਨਾ ਨਹਿਰੀ ਪਾਣੀ ਅਲਾਟ ਹੈ, ਉਸ ਤੋਂ 10 ਫੀਸਦੀ ਵੱਧ ਪਾਣੀ ਪੰਜਾਬ ਦੇ ਖੇਤਾਂ ਅਤੇ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ।  ਅੱਜ ਪਿੰਡਾਂ ਵਿੱਚੋਂ ਕਿਸਾਨਾਂ ਦੀਆਂ ਖੁਸ਼ੀ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਨਹਿਰੀ ਪਾਣੀ ਦੀ ਭਰਪੂਰ ਵਰਤੋਂ ਨਾਲ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚੇਗਾ। ਉਨ੍ਹਾਂ ਨੇ ਇਸ ਇਤਿਹਾਸਕ ਕਦਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜੋ ਪੰਜਾਬ ਦੀ ਧਰਤੀ ਅਤੇ ਪਾਣੀ ਨੂੰ ਬਚਾਉਣ ਲਈ ਨਿਰੰਤਰ ਯਤਨਸ਼ੀਲ ਹਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ