Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

July 12, 2026 06:20 PM
Rozana Sehaj times

ਚੰਡੀਗੜ੍ਹ : ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ। ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਸਨ। ਵੋਟਰਾਂ ਨੇ ਕੈਂਪਾਂ ਦੌਰਾਨ ਆਪਣੇ ਭਰੇ ਹੋਏ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਕੋਲ ਜਮ੍ਹਾਂ ਕਰਵਾਏ। ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ, 2026 ਤੱਕ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ। ਮੁੱਖ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ  ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਉਹ ਤੁਰੰਤ ਆਪਣੇ ਸਬੰਧਤ ਬੀ.ਐਲ.ਓਜ਼ ਨਾਲ ਸੰਪਰਕ ਕਰਨ। ਸ੍ਰੀਮਤੀ ਮਿਤਰਾ ਨੇ ਕਿਹਾ, "ਹਰੇਕ ਯੋਗ ਵੋਟਰ ਦਾ ਨਾਮ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਗਣਨਾ ਫਾਰਮ ਨਿਰਧਾਰਤ ਸਮੇਂ ਦੇ ਅੰਦਰ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਉਣਾ ਲੋਂੜੀਦਾ ਹੈ।"

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ