Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਸ਼੍ਰੀ ਕਾਲੀ ਦੇਵੀ ਮੰਦਿਰ ਜਲਦ ਸ਼ਰਧਾਲੂਆਂ ਦੇ ਸਪੁਰਦ ਕੀਤਾ ਜਾਵੇਗਾ : ਹਰਪਾਲ ਜੁਨੇਜਾ

July 12, 2026 06:42 PM
Rozana Sehaj times
ਪਟਿਆਲਾ  : ਸਨਾਤਨ ਧਰਮ ਵਿੱਚ ਆਸਥਾ ਦੇ ਪ੍ਰਮੁੱਖ ਕੇਂਦਰ ਅਤੇ ਪਟਿਆਲਾ ਦੇ ਵਿਸ਼ਵ-ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਵਿੱਚ ਚੱਲ ਰਹੇ ਸ਼ਾਨਦਾਰ ਸੁੰਦਰੀਕਰਨ ਦੇ ਕੰਮ ਨੂੰ ਦੇਖਣ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਅਗਰਵਾਲ ਸਮਾਜ ਸਭਾ ਅਤੇ ਬਹਾਵਲਪੁਰ ਸਮਾਜ ਦੇ ਮੈਂਬਰਾਂ ਦੇ ਇੱਕ ਵਫ਼ਦ ਨੇ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਸਮੇਤ ਸ਼੍ਰੀ ਭਗਵਾਨ ਦਾਸ ਜੁਨੇਜਾ (ਗ੍ਰੀਨ ਮੈਨ ਐਵਾਰਡੀ) ਦੀ ਅਗਵਾਈ ਵਿੱਚ ਮੰਦਿਰ ਦਾ ਦੌਰਾ ਕਰਕੇ ਇੱਥੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਦਿਲਚਸਪੀ ਨਾਲ ਦੇਖਿਆ। ਇਸ ਦੌਰਾਨ ਸ੍ਰੀ ਹਰਪਾਲ ਜੁਨੇਜਾ ਤੇ ਮੰਦਿਰ ਐਡਵਾਇਜਰੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਸੀਏ ਅਜੇ ਅਲੀਪੁਰੀਆ, ਡਾ ਰਾਜ ਕੁਮਾਰ ਗੁਪਤਾ ਅਤੇ ਸੰਜੇ ਸਿੰਗਲਾ ਨੇ ਮੰਦਿਰ ਦੇ ਸੁੰਦਰੀਕਰਨ ਅਤੇ ਨਵ ਨਿਰਮਾਣ ਕਾਰਜਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਐਡਵੋਕੇਟ ਜੁਨੇਜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 82 ਕਰੋੜ ਦੀ ਲਾਗਤ ਨਾਲ ਮੰਦਿਰ ਦੇ ਆਧੁਨਿਕ ਪ੍ਰਕਾਰ ਦੇ ਨਿਰਮਾਣ ਦਾ ਐਲਾਨ ਕੀਤਾ ਸੀ ਜੋ ਹੁਣ ਤੱਕ 15 ਕਰੋੜ ਰੁਪਏ ਦੇ ਕੰਮ ਹੋ ਚੁਕੇ ਹਨ ਲਗਭਗ 35 ਪ੍ਰਤੀਸ਼ਤ ਮੰਦਿਰ ਦਾ ਕੰਮ ਹੋ ਚੁੱਕਾ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਵੱਖ ਵੱਖ ਹਿੰਦੂ ਜਥੇਬੰਦੀਆਂ ਨੂੰ ਨਾਲ ਲੈ ਕੇ ਚੇਅਰਮੈਨ ਹਰਪਾਲ ਜੁਨੇਜਾ ਮੰਦਿਰ ਦਾ ਦੌਰਾ ਕਰ ਚੁਕੇ ਹਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ