Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਲੋਕਾਂ ਦੇ ਭਰੋਸੇ ਸਦਕਾ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਸੰਗੋਵਾਲ

July 12, 2026 06:56 PM
Rozana Sehaj times
ਲੁਧਿਆਣਾ : ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਅੱਜ ਪਿੰਡ ਤਰੋੜ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਧਰੋੜ ਦੇ ਵਸਨੀਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਹ ਪ੍ਰੋਗਰਾਮ ਪਿੰਡ ਧਰੋੜ ਦੀ ਸਰਪੰਚ ਭਿੰਦਰ ਕੌਰ ਅਤੇ ਨੌਜਵਾਨ ਆਗੂ ਸਰਬਪ੍ਰੀਤ ਸਿੰਘ ਹੈਪੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ, ਨੌਜਵਾਨਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਲੋਕ ਮਿਲਣੀ ਦੌਰਾਨ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਸਰਕਾਰ ਦੀ ਪਹਿਲੀ ਤਰਜੀਹ ਹੈ।ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪਿੰਡ ਧਰੋੜ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਭਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਪੰਚਾਇਤ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਆਪਣੇ ਸੰਬੋਧਨ ਦੌਰਾਨ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪੀਣ ਵਾਲੇ ਪਾਣੀ ਅਤੇ ਪਿੰਡਾਂ ਦੇ ਵਿਕਾਸ ਦੇ ਖੇਤਰ ਵਿੱਚ ਇਤਿਹਾਸਕ ਫ਼ੈਸਲੇ ਲਏ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ। ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਅੱਜ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਮੜੇ ਭਾਰੀ ਇਕੱਠ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਲੋੜਵੰਦ ਪਰਿਵਾਰ ਤੱਕ ਮਦਦ ਪਹੁੰਚਾਉਣਾ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਰਿਹਾ ਹੈ। ਅੰਤ ਵਿੱਚ ਪਿੰਡ ਵਾਸੀਆਂ ਵੱਲੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ