Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

'ਅੰਮ੍ਰਿਤ' ਯੋਜਨਾ ਬਣੀ ਆਫ਼ਤ ਪਾਣੀ ਵਾਲੀਆਂ ਪਾਈਪਾਂ ਪਾਉਂਦੇ ਹੋਏ ਤੋੜੀਆਂ ਸੀਵਰੇਜ ਦੀਆਂ ਪਾਈਪਾਂ, ਗਲੀਆਂ 'ਚ ਵਗਣ ਲੱਗਾ ਗੰਦਾ ਪਾਣੀ; ਲੋਕਾਂ ਦਾ ਠੇਕੇਦਾਰ ਖ਼ਿਲਾਫ਼ ਗੁੱਸਾ

July 12, 2026 07:00 PM
Rozana Sehaj times
ਖਨੌਰੀ,  : ਪੰਜਾਬ ਸਰਕਾਰ ਦੀ ਅੰਮ੍ਰਿਤ ਯੋਜਨਾ ਤਹਿਤ ਸ਼ਹਿਰ ਦੇ ਹਰ ਘਰ ਤੱਕ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਲਗਭਗ 18 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਟਰੀਟਮੈਂਟ ਪਲਾਂਟ ਅਤੇ ਨਵੀਂ ਪਾਈਪਲਾਈਨ ਵਿਛਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਪ੍ਰੋਜੈਕਟ ਦਾ ਕੁਝ ਦਿਨ ਪਹਿਲਾਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਉਦਘਾਟਨ ਵੀ ਕੀਤਾ ਗਿਆ ਸੀ। ਪਰ ਕੰਮ ਸ਼ੁਰੂ ਹੁੰਦੇ ਹੀ ਇਸ ਦੀ ਗੁਣਵੱਤਾ ਅਤੇ ਠੇਕੇਦਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਭਾਜਪਾ ਕਾਰਜਕਾਰਨੀ ਮੈਂਬਰ ਨੈਨੂਰਾਮ ਗਰਗ, ਡਾ. ਪ੍ਰੇਮਗਰਗ, ਸੰਦੀਪ ਕੁਮਾਰ, ਜੈ ਭਗਵਾਨ,ਸੋਨੂ ਗੋਇਲ, ਰੋਕੀ ਅਤੇ ਹੋਰ ਮੁਹੱਲਾ ਵਾਸੀਆਂ ਨੇ ਖਨੌਰੀ ਪ੍ਰੈੱਸ ਨਾਲ ਗੱਲਬਾਤ ਦੌਰਾਨ ਦੋਸ਼ ਲਗਾਇਆ ਕਿ ਵਾਰਡ ਨੰਬਰ 13 ਵਿੱਚ ਨਵੀਂ ਪਾਈਪਲਾਈਨ ਵਿਛਾਉਣ ਦੌਰਾਨ ਪੁਰਾਣੀਆਂ ਪਾਣੀ ਅਤੇ ਸੀਵਰੇਜ ਦੀਆਂ ਪਾਈਪਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਪਰ ਠੇਕੇਦਾਰ ਵੱਲੋਂ ਉਨ੍ਹਾਂ ਦੀ ਨਾ ਤਾਂ ਢੰਗ ਨਾਲ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਨਾ ਹੀ ਟੁੱਟੀਆਂ ਲਾਈਨਾਂ ਨੂੰ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਪਾਈਪਲਾਈਨ ਪਾਉਣ ਤੋਂ ਬਾਅਦ ਗਲੀਆਂ ਦੀ ਸਹੀ ਢੰਗ ਨਾਲ ਮੁਰੰਮਤ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਆਮ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ।
 
ਕੀ ਕਹਿੰਦੇ ਹਨ ਕਾਰਜਸਾਧਕ ਅਫ਼ਸਰ ਬਰਜਿੰਦਰ ਸਿੰਘ 
 
ਜਦੋਂ ਇਸ ਮਾਮਲੇ ਸਬੰਧੀ ਕਾਰਜਸਾਧਕ ਅਫ਼ਸਰ ਬਰਜਿੰਦਰ ਸਿੰਘ ਨਾਲ ਫ਼ੋਨ 'ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਠੇਕੇਦਾਰ ਦੀ ਜ਼ਿੰਮੇਵਾਰੀ ਪਾਈਪਲਾਈਨ ਵਿਛਾਉਣ ਦੇ ਨਾਲ-ਨਾਲ ਕੰਮ ਦੌਰਾਨ ਟੁੱਟਣ ਵਾਲੀਆਂ ਸੀਵਰੇਜ ਜਾਂ ਹੋਰ ਪਾਈਪਾਂ ਦੀ ਮੁਰੰਮਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਇਸ ਦੀ ਜਾਂਚ ਕਰਵਾ ਕੇ ਠੇਕੇਦਾਰ ਤੋਂ ਨਿਯਮਾਂ ਅਨੁਸਾਰ ਕੰਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਜਿੱਥੇ-ਜਿੱਥੇ ਪਾਈਪਲਾਈਨ ਵਿਛਾਈ ਜਾ ਰਹੀ ਹੈ, ਉੱਥੇ ਗਲੀਆਂ ਦੀ ਢੰਗ ਨਾਲ ਮੁਰੰਮਤ ਕਰਵਾਉਣਾ ਵੀ ਠੇਕੇਦਾਰ ਦੀ ਹੀ ਜ਼ਿੰਮੇਵਾਰੀ ਹੈ।

Have something to say? Post your comment

More in Malwa

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ