Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਕੁਨੋਜੀਆ ਭਾਈਚਾਰੇ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ 2027 ਵਿੱਚ ਫਿਰ ਬਣੇਗੀ 'ਆਪ' ਦੀ ਸਰਕਾਰ: ਸ਼ਿਵ ਕੁਨੋਜੀਆ

July 12, 2026 08:26 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ, : ਅੱਜ ਕੁਨੋਜੀਆ ਵੈਲਫੇਅਰ ਬੋਰਡ ਦੇ ਸਟੇਟ ਮੈਂਬਰ ਸ਼ਿਵ ਕੁਨੋਜੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕੁਨੋਜੀਆ ਪਰਿਵਾਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕਾ ਵਿਧਾਇਕ ਡਾਕਟਰ ਅਜੇ ਗੁਪਤਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਸ਼ਿਵ ਕੁਨੋਜੀਆ ਨੇ ਦੱਸਿਆ ਕਿ ਪੱਪੂ ਜੀ, ਬਾਬੂ ਤਿਲਕ ਰਾਜ ਜੀ, ਮੋਹਨ ਲਾਲ ਜੀ, ਓਮ ਪ੍ਰਕਾਸ਼ ਜੀ, ਬਾਬੂ ਜੀ, ਚਮਨ ਲਾਲ ਜੀ, ਰਮੇਸ਼ ਜੀ ਅਤੇ ਬਾਬੂ ਹਰੀ ਲਾਲ ਜੀ ਸਣੇ ਕਈ ਪ੍ਰਮੁੱਖ ਪਰਿਵਾਰਾਂ ਨੂੰ ਅੱਜ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਿਵ ਕੁਨੋਜੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁਨੋਜੀਆ ਸਮਾਜ ਦੀ ਭਲਾਈ ਲਈ 'ਕੁਨੋਜੀਆ ਬੋਰਡ' ਦਾ ਗਠਨ ਕੀਤਾ ਹੈ, ਜੋ ਕਿ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਡਾਕਟਰ ਅਜੇ ਗੁਪਤਾ ਸਮਾਜ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਹਰ ਘਰ ਤੱਕ ਪਹੁੰਚ ਰਿਹਾ ਹੈ ਅਤੇ ਬਹੁਤ ਸਾਰੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 4500-4500 ਰੁਪਏ ਅਤੇ 3000-3000 ਰੁਪਏ ਦੀ ਰਾਸ਼ੀ ਆ ਚੁੱਕੀ ਹੈ, ਜਦਕਿ ਰਹਿੰਦੇ ਪਰਿਵਾਰਾਂ ਨੂੰ ਅਗਸਤ ਮਹੀਨੇ ਵਿੱਚ ਇਹ ਰਾਸ਼ੀ ਮਿਲ ਜਾਵੇਗੀ।
ਸ਼ਿਵ ਕੁਨੋਜੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤਨ, ਮਨ ਅਤੇ ਧਨ ਨਾਲ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਕਿਉਂਕਿ ਇਹ ਸਰਕਾਰ ਗਰੀਬਾਂ ਅਤੇ ਮੱਧਮ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਰਗਾ ਆਗੂ ਪੰਜਾਬ ਨੂੰ ਦੁਬਾਰਾ ਨਹੀਂ ਮਿਲ ਸਕਦਾ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰਾ ਕੁਨੋਜੀਆ ਸਮਾਜ 'ਆਪ' ਨੂੰ ਪੂਰਜੋਰ ਸਮਰਥਨ ਦੇ ਕੇ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗਾ। ਇਸ ਮੌਕੇ ਤੇ ਸ਼ਿਵ ਕੁਮਾਰ ਕਨੋਜੀਆ ਸਟੇਟ ਮੈਂਬਰ ਪੰਜਾਬ ਸਰਕਾਰ, ਜ਼ਿਲਾ ਚੇਅਰਮੈਨ ਓਮ ਪ੍ਰਕਾਸ਼ ਤਰਨ ਕਨੋਜੀਆ ਪੱਪੂ ਮੋਹਨ ਲਾਲ ਹਰੀ ਲਾਲ ਚਮਨ ਲਾਲ ਰਾਜੂ ਗੋਪਾਲ ਬੰਟੀ ਜਸਪਾਲ ਰਮੇਸ਼ ਬੰਸੀ ਲਾਲ ਗਿਆਨ ਬੱਬਰ ਅਤੇ ਤਿਲਕ ਰਾਜ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ