Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ: ਯਸ਼ਪਾਲ ਸਿੰਗਲਾ

July 12, 2026 08:37 PM
Rozana Sehaj times

ਸਮਾਣਾ : ਸਥਾਨਿਕ ਸ਼ਿਵ ਸ਼ੰਕਰ ਯੂਥ ਸੇਵਾ ਦਲ ਵੱਲੋਂ ਸ਼ਹਿਰ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮਕਸਦ ਨਾਲ ਵਿੱਢੀ ਗਈ ਪੌਦੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਥਾਨਕ ਮਾਨ ਕਲੋਨੀ ਵਿਖੇ ਵਿਸ਼ੇਸ਼ ਤੌਰ 'ਤੇ ਪੌਦੇ ਲਗਾਏ ਗਏ। ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ ਅਤੇ ਵਾਰਡ ਨੰਬਰ 11 ਦੀ ਐਮ.ਸੀ. ਆਸ਼ਾ ਰਾਣੀ ਦੇ ਬੇਟੇ ਸ਼ੈਂਕੀ ਤਕੇਜਾ ਤੇ ਰਵੀ ਤਕੇਜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਆਪਣੇ ਹੱਥਾਂ ਨਾਲ ਪੌਦੇ ਲਗਾ ਕੇ ਇਸ ਨੇਕ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ ਨੇ ਸ਼ਿਵ ਸ਼ੰਕਰ ਯੂਥ ਸੇਵਾ ਦਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੌਰਾਨ ਸੰਸਥਾ ਦੇ ਪ੍ਰਧਾਨ ਰਮਨ ਮਹਿੰਦਰਾ ਨੇ ਦੱਸਿਆ ਕਿ ਸ਼ਿਵ ਸ਼ੰਕਰ ਯੂਥ ਸੇਵਾ ਦਲ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਸਿਰਫ਼ ਪੌਦੇ ਲਗਾਉਣ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਉਨ੍ਹਾਂ ਦੀ ਪੂਰੀ ਦੇਖਭਾਲ ਯਕੀਨੀ ਬਣਾਉਣਾ ਸੰਸਥਾ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਪੌਦੇ ਸਿਰਫ਼ ਉਨ੍ਹਾਂ ਸੁਰੱਖਿਅਤ ਥਾਵਾਂ 'ਤੇ ਹੀ ਲਗਾਏ ਜਾ ਰਹੇ ਹਨ ਜਿੱਥੇ ਇਨ੍ਹਾਂ ਦੀ ਨਿਯਮਿਤ ਦੇਖਭਾਲ ਹੋ ਸਕੇ ਤਾਂ ਜੋ ਇਹ ਵੱਡੇ ਹੋ ਕੇ ਦਰਖ਼ਤ ਬਣ ਸਕਣ। ਮੁਹਿੰਮ ਦੇ ਅਖੀਰ ਵਿੱਚ ਸ਼ਿਵ ਸ਼ੰਕਰ ਯੂਥ ਸੇਵਾ ਦਲ ਵੱਲੋਂ ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ, ਸ਼ੈਂਕੀ ਤਕੇਜਾ, ਰਵੀ ਤਕੇਜਾ ਅਤੇ ਕਲੋਨੀ ਦੇ ਪਤਵੰਤਿਆਂ, ਜਿਨ੍ਹਾਂ ਵਿੱਚ ਸਰਪ੍ਰਸਤ ਵਿਨੋਦ ਬਾਂਸਲ, ਪ੍ਰਧਾਨ ਪ੍ਰਦੀਪ ਕੁਮਾਰ ਗੋਇਲ, ਬੌਬੀ ਮਾਨ, ਜਿਤੇਸ਼ ਵਰਮਾ, ਬੌਬੀ ਅਰੋੜਾ ਅਤੇ ਪੁਨੀਤ ਕੁਮਾਰ ਸ਼ਾਮਿਲ ਸਨ, ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਲਗਾਏ ਗਏ ਪੌਦਿਆਂ ਦੀ ਸੰਭਾਲ ਅਤੇ ਦੇਖਭਾਲ ਕਰਨ ਦਾ ਪੂਰਨ ਵਿਸ਼ਵਾਸ ਦਿਵਾਇਆ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ