ਢਿੱਲਵਾ : ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ ਪਾਉਣ ਲਈ ਆਮ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਬੇਹੱਦ ਜਰੂਰੀ, ਇਹਨਾ ਵਿਚਾਰਾ ਦਾ ਪ੍ਰਗਟਾਵਾ ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਨੇ ਕੀਤਾ,ਉਹਨਾਂ ਕਿਹਾ ਕਿ ਢਿਲਵਾਂ ਇਲਾਕੇ ਅੰਦਰ ਨਸ਼ਿਆਂ ਦਾ ਕਾਲਾ ਧੰਦਾ ਕਰਨ ਵਾਲਿਆਂ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰ ਚਾਹੇ ਕੋਈ ਵੀ ਹੋਣ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਦਿਆਂ ਮਾੜੇ ਅਨਸਰਾਂ ਤੇ ਨਸ਼ਾ ਵਿਕਰੇਤਾਵਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ਕਿ ਵੱਧ ਰਹੇ ਨਸ਼ੇ ਪੰਜਾਬ ਦੀ ਜਵਾਨੀ ਦਾ ਬੇੜਾ ਗਰਕ ਕਰ ਰਹੇ ਹਨ, ਜਿਸ ਕਰਕੇ ਲੋਕ ਨਸ਼ਿਆਂ ਨੂੰ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ, ਜੇਕਰ ਕੋਈ ਵੀ ਨਸ਼ਾ ਵਿਕਰੇਤਾ ਧਿਆਨ ਵਿੱਚ ਆਵੇ, ਤਾਂ ਉਸ ਦੀ ਇਤਲਾਹ ਥਾਣਾ ਢਿਲਵਾ ਪੁਲਿਸ ਨੂੰ ਤੁਰੰਤ ਦਿੱਤੀ ਜਾਵੇ, ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਾ ਤਸਕਰਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਜਾਣਕਾਰੀ ਦੇਣ ਵਾਲੇ ਨਾਗਰਿਕ ਦੀ ਪਹਿਚਾਣ ਪੂਰੀ ਤਰਾਂ ਗੁਪਤ ਰੱਖੀ ਜਾਵੇਗੀ, ਪੁਲਿਸ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਨਸ਼ਿਆਂ ਖਿਲਾਫ ਕਾਰਵਾਈ ਕਰਨ ਲਈ ਸਰਗਰਮ ਹੈ।
12 ਸੁਖੀਜਾ 1
ਕੈਪਸ਼ਨ : ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ