Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਰੰਗਲਾ ਪੰਜਾਬ-ਮਿਸ਼ਨ 2027 ਤਹਿਤ ਫਰੀਦਕੋਟ ਵਿੱਚ ਰੱਸਾਕਸੀ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ : ਅਰਸ਼ ਸੱਚਰ

July 12, 2026 08:59 PM
Rozana Sehaj times
ਕੋਟਕਪੂਰਾ :  ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ "ਰੰਗਲਾ ਪੰਜਾਬ-ਮਿਸ਼ਨ 2027" ਤਹਿਤ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਹਰ ਪਿੰਡ ਵਿੱਚ ਰੱਸਾਕਸੀ ਮੁਕਾਬਲਿਆਂ ਦੀ ਲੜੀ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ। ਇਸ ਮੌਕੇ ਸਮਾਜਸੇਵੀ ਅਰਸ਼ ਸੱਚਰ ਨੇ ਕਿਹਾ ਕਿ ਸਾਡਾ ਸੰਕਲਪ ਹੈ ਕਿ ਹਲਕੇ ਦੇ ਹਰ ਪਿੰਡ ਵਿੱਚ ਹਰ ਸ਼ਨੀਵਾਰ ਅਤੇ ਐਤਵਾਰ ਅਜਿਹੇ ਖੇਡ ਮੁਕਾਬਲੇ ਕਰਵਾ ਕੇ ਨੌਜਵਾਨਾਂ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ ਨਸ਼ਾ-ਮੁਕਤ ਜੀਵਨ ਵੱਲ ਪ੍ਰੇਰਿਤ ਕੀਤਾ ਜਾਵੇ। ਅੱਜ ਦੇ ਪਹਿਲੇ ਮੁਕਾਬਲੇ ਵਿੱਚ ਕੁੱਲ 7 ਟੀਮਾਂ ਨੇ ਰਜਿਸਟ੍ਰੇਸ਼ਨ ਕਰਵਾਈ, ਜਿਨ੍ਹਾਂ ਵਿੱਚ ਦੀਪ ਸਿੰਘ ਵਾਲਾ ਤੋਂ 3 ਟੀਮਾਂ, ਕੋਟਕਪੂਰਾ ਤੋਂ 2 ਟੀਮਾਂ, ਫਰੀਦਕੋਟ ਤੋਂ 1 ਟੀਮ ਅਤੇ ਢੀਮਾਂਵਾਲੀ ਤੋਂ 1 ਟੀਮ ਨੇ ਭਾਗ ਲਿਆ। ਸਖ਼ਤ ਅਤੇ ਰੋਮਾਂਚਕ ਮੁਕਾਬਲਿਆਂ ਤੋਂ ਬਾਅਦ ਦੀਪ ਸਿੰਘ ਵਾਲਾ ਦੀ "ਡਿੰਪੀ ਗਰੁੱਪ" ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮ ਨੂੰ ₹5,100 ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਮਿਸ਼ਨ 2027 ਲਈ ਦਿੱਤੇ ਜਾ ਰਹੇ ਪਿਆਰ, ਵਿਸ਼ਵਾਸ, ਅਸੀਸਾਂ ਅਤੇ ਭਰਪੂਰ ਸਹਿਯੋਗ ਲਈ ਵੀ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ "ਖੇਡਾਂ ਨਾਲ ਜੁੜੇਗਾ ਨੌਜਵਾਨ, ਤੰਦਰੁਸਤ ਬਣੇਗਾ ਪੰਜਾਬ" ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਇੱਕ ਲੋਕ ਅੰਦੋਲਨ ਹੈ। ਮਿਸ਼ਨ 2027 ਤਹਿਤ ਆਉਣ ਵਾਲੇ ਸਮੇਂ ਵਿੱਚ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਹਰ ਪਿੰਡ ਵਿੱਚ ਰੱਸਾਕਸੀ ਸਮੇਤ ਹੋਰ ਖੇਡ ਮੁਕਾਬਲੇ ਕਰਵਾਏ ਜਾਣਗੇ, ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਮਿਲੇ ਅਤੇ ਨਸ਼ਾ-ਮੁਕਤ, ਤੰਦਰੁਸਤ ਅਤੇ ਰੰਗਲਾ ਪੰਜਾਬ ਸਿਰਜਿਆ ਜਾ ਸਕੇ।
 
 
 
 
 

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ