ਮੋਰਿੰਡਾ : ਪੀ ਡਬਲਿਊ ਡੀ ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ ,ਸਿੰਚਾਈ ਤੇ ਡਰੇਨਜ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ 36) ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਕਾਲਚਰਾਣੀ ਨੇ ਦੱਸਿਆ ਕਿ ਮੀਟਿੰਗ ਵਿੱਚ ਵੱਖ ਵੱਖ ਜਿਲ੍ਹਿਆਂ ਤੋਂ ਸੂਬਾਈ ਤੇ ਬਰਾਂਚਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਜਥੇਬੰਦੀ ਦੀ ਐਜੈਕਟਿਵ ਕਮੇਟੀ ਦਾ ਵਿਸਥਾਰ ਕੀਤਾ ਗਿਆ ਜਿਸ ਵਿੱਚ ਪ੍ਰਸ਼ੋਤਮ ਸਿੰਘ ਚੋਹਾਨ ਸੀਨੀਅਰ ਮੀਤ ਪ੍ਰਧਾਨ, ਤਰਸੇਮ ਸਿੰਘ ਅਬੋਹਰ ਨੂੰ ਮੀਤ ਪ੍ਰਧਾਨ, ਨੂੰ ਨਿਯੁਕਤ ਕੀਤਾ ਗਿਆ। ਮੀਟਿੰਗ ਵੀ 6 ਮੈਂਬਰੀ ਡੈਪੂਟੇਸ਼ਨ ਕਮੇਟੀ ਦਾ ਗੰਠਨ ਕੀਤਾ ਗਿਆ।ਜਿਸ ਸੂਬਾ ਪ੍ਰਧਾਨ ਤੇ ਸੂਬਾ ਜ/ਸਕੱਤਰ ਤੋਂ ਇਲਾਵਾ ਹਰਜਿੰਦਰ ਪਾਲ ਸੁਨਾਮ, ਬਲਵਿੰਦਰ ਸਿੰਘ ਢਿੱਲੋਂ ਸੁਨਾਮ, ਅਵਤਾਰ ਸਿੰਘ ਨਾਗਰਾ, ਓਮਕਾਰ ਯਾਦਵ,ਤਰਸੇਮ ਸਿੰਘ ਅਬੋਹਰ ਆਗੂ ਸ਼ਾਮਿਲ ਕੀਤੇ ਗਏ ।ਮੀਟਿੰਗ ਵਿੱਚ ਦਰਜਾ ਤਿੰਨ ਤੇ ਚਾਰ ਫੀਲਡ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ, ਵਿਭਾਗ ਵਿੱਚ ਲੰਮਾ ਸਮੇਂ ਤੋਂ ਕੰਮ ਕਰਦੇ ਇਨਲਿਸਟਮੈਟ, ਆਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿੱਚ ਰੈਗੂਲਰ ਕਰਨ, ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ,ਦਰਜਾ ਚਾਰ ਮੁਲਾਜ਼ਮਾਂ ਦਾ ਜਬਰੀ ਕੱਟਿਆ ਜਾ ਰਿਹਾ ਸਪੈਸ਼ਲ ਇੰਕਰੀਮੈਂਟ, ਡਵੀਜ਼ਨ ਬਠਿੰਡਾ ਦੇ ਫੀਲਡ ਮੁਲਾਜ਼ਮਾਂ ਦੀਆਂ ਰੁੱਕਿਆ ਤਨਖ਼ਾਹਾਂ ਜਾਰੀ ਕਰਵਾਉਣ ਆਦਿ ਮੰਗਾਂ ਤੇ ਵਿਸਥਾਰ ਪੂਰਕ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਦੇ ਸਮੁੱਚੇ ਸਫਾਈ ਸੇਵਕਾਂ ਵੱਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਹੜਤਾਲ ਦੀ ਡਟਵੀਂ ਹਮਾਇਤ ਕਰਦਿਆਂ ਇਹਨਾਂ ਕਾਮਿਆਂ ਦੇ ਘੋਲਾਂ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ।ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ, ਕੱਚੇ ਕਾਮਿਆਂ ਵੱਲੋਂ ਰੈਗੂਲਰ ਹੋਣ ਲਈ ਕੀਤੇ ਜਾ ਰਹੇ ਸੰਘਰਸ਼ਾਂ, ਦੀ ਡਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ।