Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ : ਸ. ਕਾਹਲਵਾਂ

July 12, 2026 09:16 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ ਨਾਲ-ਨਾਲ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਮੰਦਭਾਗਾ ਅਤੇ ਨਿੰਦਣਯੋਗ ਹੈ। ਸ. ਕਾਹਲਵਾਂ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਦੀਆਂ ਸੰਗਤਾਂ ਅਤੇ ਉਥੋਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਲੰਮੇ ਸਮੇਂ ਤੋਂ ਪ੍ਰਗਟਾਈ ਜਾ ਰਹੀ ਧਾਰਮਿਕ ਲੋੜ ਅਤੇ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪੂਰਨ ਮਰਿਆਦਾ ਅਨੁਸਾਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਕੈਨੇਡਾ ਭੇਜੀਆਂ ਗਈਆਂ ਹਨ। ਇਸ ਸਮੁੱਚੀ ਪ੍ਰਕਿਰਿਆ ਦੌਰਾਨ ਗੁਰਮਰਿਆਦਾ, ਸਤਿਕਾਰ ਅਤੇ ਪੰਥਕ ਪਰੰਪਰਾਵਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ, ਆਸਟਰੇਲੀਆ, ਬੈਂਕਾਕ ਸਮੇਤ ਹੋਰ ਵੱਖ ਵੱਖ ਦੇਸ਼ਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈਣ ਦੀਆਂ ਪੁੱਜੀਆਂ ਮੰਗਾਂ ਪੁਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਪ੍ਰਵਾਨਗੀ ਹੋਣ ਮਗਰੋਂ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮਿਤੀ 19 ਸਤੰਬਰ 2009 ਵਿਚ ਪ੍ਰਵਾਨ ਹੋਏ ਮਤਾ ਨੰਬਰ 2 ਦੀ ਰੋਸ਼ਨੀ ਵਿਚ ਮਰਯਾਦਾ ਅਨੁਸਾਰ ਪਾਵਨ ਸਰੂਪ ਪਹਿਲਾਂ ਵੀ ਵਿਦੇਸ਼ ਭੇਜੇ ਗਏ ਹਨ। ਹੁਣ ਵੀ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ, ਕੈਨੇਡਾ ਵੱਲੋਂ ਪੁੱਜੀ ਮੰਗ ਪੁਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਿਤੀ 28 ਜੁਲਾਈ 2025 ਦੀ ਇਕੱਤਰਤਾ ਦੇ ਮਤਾ ਨੰਬਰ 798 ਰਾਹੀਂ ਹੋਈ ਪ੍ਰਵਾਨਗੀ ਉਪਰੰਤ ਹੀ ਪਾਵਨ ਸਰੂਪ ਸਤਿਕਾਰ ਤੇ ਮਰਯਾਦਾ ਸਹਿਤ ਉਕਤ ਗੁਰਦੁਆਰਾ ਸਾਹਿਬ ਵਿਖੇ ਭੇਜੇ ਗਏ ਹਨ। ਸ. ਕਾਹਲਵਾਂ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ਰਾਹੀਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਜਾਣਕਾਰੀ ਨੂੰ ਸੱਚ ਮੰਨਣ ਤੋਂ ਪਹਿਲਾਂ ਉਸ ਦੀ ਪੜਤਾਲ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਗੁਰਮਰਿਆਦਾ ਅਤੇ ਪੰਥਕ ਪਰੰਪਰਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸ. ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਲੋੜਾਂ ਅਤੇ ਭਾਵਨਾਵਾਂ ਦਾ ਸਨਮਾਨ ਕਰਦਿਆਂ ਗੁਰਮਰਿਆਦਾ ਅਨੁਸਾਰ ਆਪਣੀਆਂ ਸੇਵਾਵਾਂ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਤਿਕਾਰ ਲਈ ਸੰਗਤਾਂ ਤੋਂ ਮਿਲੇ ਸੁਝਾਵਾਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਵੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ