ਮਾਛੀਵਾੜਾ ਸਾਹਿਬ : ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਮਾਛੀਵਾੜਾ ਬਲਾਕ ਦੇ ਪਿੰਡ ਸ਼ੇਰੀਆਂ ਤੋਂ ਅਕਾਲੀ ਅਤੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਆਪ ਆਗੂ ਪਰਵੀਨ ਮੱਕੜ ਨੇ ਦੱਸਿਆ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਜਿਸ ਤਹਿਤ ਹਰ ਪਿੰਡ ਵਿੱਚ ਉਹਨਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਉਹਨਾਂ ਨੂੰ ਪੂਰਨ ਸਹਿਯੋਗ ਮਿਲ ਰਿਹਾ ਹੈ। ਬਲਾਕ ਮਾਛੀਵਾੜਾ ਦੇ ਪਿੰਡ ਸ਼ੇਰੀਆਂ ਦੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਕਈ ਪਰਿਵਾਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਜਿਨ੍ਹਾਂ ਵਿੱਚ ਗੁਲਾਬ ਸਿੰਘ, ਕਰਮਜੀਤ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ, ਬਖਸ਼ੀਸ਼ ਸਿੰਘ , ਗਗਨਦੀਪ ਸਿੰਘ, ਜਸਵੀਰ ਸਿੰਘ, ਨੰਬਰਦਾਰ ਮਨਜੋਤ ਸਿੰਘ, ਬਲਵੀਰ ਸਿੰਘ, ਨਰਿੰਦਰ ਸਿੰਘ, ਪ੍ਰਧਾਨ ਮਨਿੰਦਰ ਸਿੰਘ ਆਪਣੇ ਪਰਿਵਾਰਾਂ ਸਮੇਤ ਵਿਧਾਇਕ ਦਿਆਲਪੁਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਜਗਤਾਰ ਸਿੰਘ ਦਿਆਲਪੁਰਾ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਬਣਦਾ ਮਾਨ ਸਤਿਕਾਰ ਜਰੂਰ ਦਿੱਤਾ ਜਾਵੇਗਾ।