Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸ਼੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਲੋਕਾਂ ਨੂੰ ਜੋੜ ਰਹੀ ਦਸਤਾਵੇਜ਼ੀ ਫਿਲਮ

July 13, 2026 06:56 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ  : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਉਪਦੇਸ਼ਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪ੍ਰਦਰਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲੜੀ ਅਧੀਨ ਐਤਵਾਰ ਸ਼ਾਮ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬਲਾਕ ਮੋਹਾਲੀ ਦੇ ਪਿੰਡ ਠਸਕਾ ਅਤੇ ਪਿੰਡ ਝਾਂਮਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ, ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਦਾ ਵਿਸ਼ੇਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਉੱਚ ਆਦਰਸ਼ਾਂ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਦੇਖਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਅਤੇ ਅਨਮੋਲ ਸਿੱਖਿਆਵਾਂ ਤੋਂ ਪ੍ਰੇਰਣਾ ਹਾਸਲ ਕਰ ਸਕਣ। ਸੋਮਵਾਰ ਸ਼ਾਮ ਨੂੰ ਮੋਹਾਲੀ ਬਲਾਕ ਦੇ ਬਠਲਾਣਾ ਤੇ ਢੇਲਪੁਰ ਪਿੰਡਾਂ ਵਿੱਚ ਇਹ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ