Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

July 13, 2026 08:01 PM
Rozana Sehaj times


ਚੰਡੀਗੜ :
ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਾਗ਼ਬਾਨੀ ਵਿਭਾਗ ਜੋਕਿ ਰਾਜ ਵਿੱਚ ਐਗਰੀਕਲਚਰ ਇੰਫਰਾਸਟਰਕਚਰ ਫੰਡ (ਏਆਈਐਫ) ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਰਾਹੀਂ ਨੌਜਵਾਨਾਂ ਨੂੰ ਸਫਲ ਉਦਮੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਖੇਤੀ ਨਾਲ ਸੰਬੰਧਤ ਆਧੁਨਿਕ ਬੁਨਿਆਦੀ ਢਾਂਚਾ ਸਥਾਪਿਤ ਕਰਨ ਲਈ ਸਸਤੀ ਵਿਆਜ ਦਰ 'ਤੇ ਕਰਜ਼ਾ ਪ੍ਰਦਾਨ ਕਰਨ ਵਿੱਚ ਨੌਜਵਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਏਆਈਐਫ ਸਕੀਮ ਨੌਜਵਾਨਾਂ ਨੂੰ ਖੇਤੀ-ਅਧਾਰਿਤ ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕਰ ਰਹੀ ਹੈ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ ਅਤੇ ਪਿੰਡਾਂ ਦੀ ਅਰਥ-ਵਿਵਸਥਾ ਮਜ਼ਬੂਤ ਹੋ ਰਹੀ ਹੈ। ਇਕ ਸਫਲਤਾ ਕਹਾਣੀ ਨੂੰ ਸਾਂਝਾ ਕਰਦਿਆਂ ਉਨ੍ਹਾ ਦੱਸਿਆ ਕਿ ਐੱਸ.ਏ.ਐੱਸ. ਨਗਰ ਦੇ ਨੌਜਵਾਨ ਸ੍ਰੀ ਸਰਬਜੀਤ ਸਿੰਘ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਕੇਵਲ 6 ਫੀਸਦੀ ਵਿਆਜ ਦਰ 'ਤੇ ਕਰਜ਼ਾ ਉਪਲਬਧ ਹੋਇਆ ਜਿਸ ਨਾਲ ਉਸ ਨੂੰ ਘੱਟ ਵਿੱਤੀ ਬੋਝ ਵਿੱਚ ਆਪਣਾ ਉਦਯੋਗ ਸੁਰੂ ਕਰਨਾ ਸੰਭਵ ਹੋਇਆ। ਅੱਜ ਉਹ ਨੌਜਵਾਨ ਯੂਨਿਟ ਉੱਚ ਗੁਣਵੱਤਾ ਵਾਲਾ ਆਟਾ ਅਤੇ ਮਸਾਲੇ ਤਿਆਰ ਕਰਕੇ ਨਾ ਸਿਰਫ਼ ਚੰਗੀ ਆਮਦਨ ਕਮਾ ਰਿਹਾ ਹੈ, ਸਗੋਂ ਸਥਾਨਕ ਪੱਧਰ 'ਤੇ ਰੁਜ਼ਗਾਰ ਵੀ ਪੈਦਾ ਕਰ ਰਿਹਾ ਹੈ। ਨੌਜਵਾਨ ਸਰਬਜੀਤ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਹਿਲਾਂ ਫੋਟੋਗ੍ਰਾਫਰ ਵਜੋਂ ਕੰਮ ਕਰਦੇ ਸਨ, ਪਰ ਐਗਰੀਕਲਚਰ ਇੰਫਰਾਸਟਰਕਚਰ ਫੰਡ (AIF) ਸਕੀਮ ਦੀ ਮਦਦ ਨਾਲ ਅੱਜ ਇੱਕ ਸਫਲ ਖੇਤੀ-ਉਦਮੀ ਬਣੇ ਹਨ। ਉਨ੍ਹਾਂ ਕਿਹਾ ਕਿ ਏ.ਆਈ.ਐੱਫ. ਸਕੀਮ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਇਆ ਹੈ। ਬਾਗਬਾਨੀ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਏਆਈਐਫ ਸਕੀਮ ਖੇਤੀ-ਅਧਾਰਿਤ ਕਾਰੋਬਾਰ ਸਥਾਪਿਤ ਕਰਕੇ ਰੁਜ਼ਗਾਰ ਸਿਰਜਣ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸ਼ਾਨਦਾਰ ਮੌਕਾ ਪ੍ਰਦਾਨ ਕਰਦੀ ਹੈ।

 
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ