Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

July 13, 2026 08:21 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਉਪਦੇਸ਼ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸੰਗਤਾਂ ਇਸ ਦੇ ਦਰਸ਼ਨਾਂ ਦੀ ਤਾਂਘ ਹਮੇਸ਼ਾ ਰੱਖਦੀਆਂ ਹਨ। ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਨਾਲ ਦੁਨੀਆਂ ਭਰ ਦੇ ਸਿੱਖਾਂ ਦੀਆਂ ਰੋਜ਼ਾਨਾ ਕੀਤੀਆਂ ਅਰਦਾਸਾਂ ਪੂਰੀਆਂ ਹੋਈਆਂ ਸਨ ਅਤੇ ਲੱਖਾਂ ਸ਼ਰਧਾਲੂਆਂ ਨੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਸੀ। ਉਨ੍ਹਾਂ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਪਾਵਨ ਅਸਥਾਨ ਦੀ ਵਿਸ਼ੇਸ਼ ਧਾਰਮਿਕ ਮਹੱਤਤਾ ਅਤੇ ਦੁਨੀਆਂ ਭਰ ਦੇ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇ ਅਤੇ ਸਬੰਧਤ ਮੰਤਰਾਲਿਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਜਾਣ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ ’ਤੇ ਕੇਂਦਰ ਸਰਕਾਰ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ, ਤਾਂ ਜੋ ਦੁਨੀਆਂ ਭਰ ਦੇ ਸ਼ਰਧਾਲੂ ਇਕ ਵਾਰ ਫਿਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼