Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ

July 13, 2026 08:37 PM
Rozana Sehaj times

ਅੰਮ੍ਰਿਤਸਰ :  ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲ ਡੀਲਰਾਂ ਨਾਲ ਮੀਟਿੰਗ ਕਰਕੇ ਖਾਦ ਦੀ ਨਿਰਵਿਘਨ ਸਪਲਾਈ, ਪਾਰਦਰਸ਼ੀ ਵੰਡ ਅਤੇ ਕਿਸਾਨਾਂ ਨੂੰ ਸਮੇਂ ਸਿਰ ਖਾਦ ਉਪਲਬਧ ਕਰਵਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਡਾ. ਦੋਸਾਂਝ ਨੇ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਖੇਤਰ ਵਿੱਚ ਰਿਟੇਲਰਾਂ ਨੂੰ ਲੋੜ ਅਨੁਸਾਰ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਖਾਦ ਮਿਲ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਰਿਟੇਲਰ ਦੀ ਮੰਗ ਤੋਂ ਬਿਨਾਂ ਖਾਦ ਦੇ ਨਾਲ ਕਿਸੇ ਹੋਰ ਖੇਤੀ ਇਨਪੁਟ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਬਰਦਾਸ਼ਤ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਖਾਦ ਦੀ ਉਪਲਬਧਤਾ 'ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਕੰਟਰੋਲ ਰੇਟ 'ਤੇ ਬਿਨਾਂ ਕਿਸੇ ਟੈਗਿੰਗ ਦੇ ਖਾਦ ਉਪਲਬਧ ਹੋ ਰਹੀ ਹੈ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐੱਸ. ਮਸ਼ੀਨਾਂ ਵਿੱਚ ਕੀਤੀ ਗਈ ਵਿਕਰੀ ਅਨੁਸਾਰ ਸਟਾਕ ਤੁਰੰਤ ਅਪਡੇਟ ਕੀਤਾ ਜਾਵੇ ਅਤੇ ਪੀ.ਓ.ਐੱਸ. ਮਸ਼ੀਨ ਵਿੱਚ ਦਰਸਾਏ ਗਏ ਸਟਾਕ ਅਤੇ ਅਣਵਿਕੀ ਖਾਦ ਦੇ ਅਸਲ ਸਟਾਕ ਵਿੱਚ ਕੋਈ ਅੰਤਰ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਨਾਲ ਲੋੜ ਅਨੁਸਾਰ ਭਾਰਤ ਸਰਕਾਰ ਤੋਂ ਯੂਰੀਆ ਅਤੇ ਹੋਰ ਖਾਦਾਂ ਦੀ ਸਪਲਾਈ ਪ੍ਰਾਪਤ ਕਰਨ ਵਿੱਚ ਸਹੂਲਤ ਰਹੇਗੀ। ਡਾ. ਦੋਸਾਂਝ ਨੇ ਡੀਲਰਾਂ ਨੂੰ ਆਪਣੇ ਲਾਇਸੈਂਸ ਅਤੇ ਹੋਰ ਲੋੜੀਂਦੇ ਦਸਤਾਵੇਜ਼ ਹਰ ਸਮੇਂ ਮੁਕੰਮਲ ਰੱਖਣ, ਸਟਾਕ ਬੋਰਡ 'ਤੇ ਰੋਜ਼ਾਨਾ ਖਾਦ ਦਾ ਸਟਾਕ ਦਰਜ ਕਰਨ ਅਤੇ ਕਿਸਾਨਾਂ ਨੂੰ ਵੇਚੀ ਜਾਣ ਵਾਲੀ ਹਰ ਖੇਤੀ ਸਮੱਗਰੀ ਦਾ ਪੱਕਾ ਬਿੱਲ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੇਵਲ ਲੋੜੀਂਦੀ ਸਮੱਗਰੀ ਹੀ ਵੇਚੀ ਜਾਵੇ ਅਤੇ ਬੇਲੋੜੀਆਂ ਵਸਤਾਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਵਿਕਰੇਤਾ ਬਿਨਾਂ ਬਿੱਲ ਖਾਦ, ਬੀਜ ਜਾਂ ਕੀਟਨਾਸ਼ਕ ਦਵਾਈਆਂ ਵੇਚਦਾ ਪਾਇਆ ਗਿਆ ਜਾਂ ਖਾਦ ਨਾਲ ਗੈਰ-ਜ਼ਰੂਰੀ ਟੈਗਿੰਗ ਕਰਦਾ ਮਿਲਿਆ ਤਾਂ ਉਸ ਖ਼ਿਲਾਫ਼ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਨਾਲ ਸਬੰਧਤ ਐਕਟਾਂ ਅਤੇ ਕੰਟਰੋਲ ਆਰਡਰਾਂ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਬੀਜ ਅਤੇ ਦਵਾਈਆਂ ਦੀ ਖਰੀਦ ਸਮੇਂ ਹਮੇਸ਼ਾ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ। ਜੇਕਰ ਕੋਈ ਵਿਕਰੇਤਾ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਪੈਦਾ ਕਰਦਾ ਹੈ ਤਾਂ ਉਸ ਸਬੰਧੀ ਲਿਖਤੀ ਸ਼ਿਕਾਇਤ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਜਾਂ ਨਜ਼ਦੀਕੀ ਖੇਤੀਬਾੜੀ ਦਫ਼ਤਰ ਵਿੱਚ ਦਰਜ ਕਰਵਾਈ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼