Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਜੰਡਿਆਲਾ ਗੁਰੂ ਵਿਖੇ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਕੰਮ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਾਇਜ਼ਾ

July 13, 2026 08:44 PM
Rozana Sehaj times

ਅੰਮ੍ਰਿਤਸਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਪਾਣੀ ਦੇ ਸੁਚਾਰੂ ਨਿਕਾਸ ਲਈ ਬਣਾਈ ਜਾ ਰਹੀ ਸਾਈਡ ਡਰੇਨ ਦੇ ਕੰਮ ਦਾ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ "ਆਫ ਸਾਈਡ ਡਰੇਨ ਅਲੋਂਗ ਫਲਾਈਓਵਰ ਐਟ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ" ਪ੍ਰੋਜੈਕਟ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ 5 ਮਾਰਚ 2026 ਨੂੰ 9.31 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਪਤ ਹੋਈ ਸੀ। ਇਸ ਪ੍ਰੋਜੈਕਟ ਅਧੀਨ 9.31 ਕਰੋੜ ਰੁਪਏ ਦੀ ਲਾਗਤ ਨਾਲ ਸਾਈਡ ਡਰੇਨ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਛੇ ਮਹੀਨਿਆਂ ਦੀ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਵਿਖੇ ਜੀ.ਟੀ. ਰੋਡ 'ਤੇ ਬਰਸਾਤਾਂ ਦੌਰਾਨ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸਾਈਡ ਡਰੇਨ ਬਣਨ ਉਪਰੰਤ ਬਰਸਾਤੀ ਪਾਣੀ ਦਾ ਨਿਕਾਸ ਸੁਚਾਰੂ ਢੰਗ ਨਾਲ ਹੋਵੇਗਾ ਅਤੇ ਅੱਡਾ ਸਰਾਂ ਸਮੇਤ ਆਲੇ-ਦੁਆਲੇ ਦੇ ਦੁਕਾਨਦਾਰਾਂ, ਰਾਹਗੀਰਾਂ ਅਤੇ ਸਥਾਨਕ ਵਸਨੀਕਾਂ ਨੂੰ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹਿੱਤ ਨਾਲ ਜੁੜੇ ਹਰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼