Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

July 13, 2026 08:47 PM
Rozana Sehaj times

ਅੰਮ੍ਰਿਤਸਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਹਰੇਕ ਜਾਇਜ਼ ਸਮੱਸਿਆ ਦਾ ਸਮੇਂਬੱਧ ਹੱਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਕਾਰ ਨੂੰ ਲੋਕਾਂ ਦੇ ਘਰਾਂ ਤੱਕ ਲਿਜਾਣਾ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਤੋਂ ਕਰਨਾ ਹੈ। ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੇ ਹਨ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਹੀ ਹੱਲ ਹੋ ਰਹੀਆਂ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਨਾ ਸਿਰਫ਼ ਲੋਕਾਂ ਦੀਆਂ ਨਿੱਜੀ ਅਤੇ ਜਨਤਕ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ, ਸਗੋਂ ਪਿੰਡਾਂ ਦੇ ਵਿਕਾਸ ਸਬੰਧੀ ਲੋੜਾਂ ਅਤੇ ਲੋਕਾਂ ਤੋਂ ਕੀਮਤੀ ਸੁਝਾਅ ਵੀ ਪ੍ਰਾਪਤ ਹੋ ਰਹੇ ਹਨ। ਇਨ੍ਹਾਂ ਸੁਝਾਵਾਂ ਦੇ ਆਧਾਰ 'ਤੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਮੁਹਿੰਮ ਤਹਿਤ ਹਲਕੇ ਦੇ ਹਰ ਪਿੰਡ ਨੂੰ ਕਵਰ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀ ਸਮੱਸਿਆ ਲੈ ਕੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ ਇਸੇ ਤਨਦੇਹੀ ਨਾਲ ਜਾਰੀ ਰਹੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼