Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਵਿਧਾਇਕਾ ਜੀਵਨਜੋਤ ਕੌਰ ਨੇ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਕੀਤਾ ਉਦਘਾਟਨ

July 13, 2026 08:50 PM
Rozana Sehaj times

ਅੰਮ੍ਰਿਤਸਰ :  ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ 132 ਕੇ.ਵੀ. ਜੀ.ਟੀ. ਰੋਡ ਸਬ-ਸਟੇਸ਼ਨ, ਅੰਮ੍ਰਿਤਸਰ ਵਿਖੇ 11 ਕੇ.ਵੀ. ਈਸਟ ਮੋਹਨ ਨਗਰ ਫੀਡਰ ਨੂੰ ਬਾਈਫਰਕੇਟ ਕਰਕੇ ਨਵੇਂ ਬਣਾਏ ਗਏ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ, ਭਰੋਸੇਯੋਗ ਅਤੇ ਗੁਣਵੱਤਾ ਭਰੀਆਂ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਨਵੇਂ ਫੀਡਰ ਦੇ ਚਾਲੂ ਹੋਣ ਨਾਲ ਈਸਟ ਮੋਹਨ ਨਗਰ, ਗੋਕਲ ਕਾ ਬਾਗ, ਸੁਦਰਸ਼ਨ ਨਗਰ, 100 ਫੁੱਟੀ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਹੋਰ ਮਜ਼ਬੂਤ, ਨਿਰਵਿਘਨ ਅਤੇ ਭਰੋਸੇਯੋਗ ਬਣੇਗੀ। ਇਸ ਨਾਲ ਫੀਡਰ 'ਤੇ ਪੈਣ ਵਾਲਾ ਲੋਡ ਘਟੇਗਾ, ਬਿਜਲੀ ਸਪਲਾਈ ਵਿੱਚ ਆਉਣ ਵਾਲੀਆਂ ਰੁਕਾਵਟਾਂ ਵਿੱਚ ਕਮੀ ਆਵੇਗੀ ਅਤੇ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਮ ਖਪਤਕਾਰਾਂ ਨੂੰ ਵੀ ਬਿਹਤਰ ਸੇਵਾ ਪ੍ਰਾਪਤ ਹੋਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ, ਤਾਂ ਜੋ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਮਿਲੇ ਅਤੇ ਆਮ ਲੋਕਾਂ ਨੂੰ ਵੀ ਬਿਹਤਰ ਸੇਵਾਵਾਂ ਉਪਲਬਧ ਹੋ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਇਲਾਕੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਖਪਤਕਾਰਾਂ ਨੂੰ ਵੀ ਵੱਡਾ ਲਾਭ ਹੋਵੇਗਾ। ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐੱਸ.ਪੀ.ਸੀ.ਐੱਲ.) ਦੇ ਸਿਟੀ ਸਰਕਲ, ਅੰਮ੍ਰਿਤਸਰ ਦੇ ਉੱਪ ਮੁੱਖ ਇੰਜੀਨੀਅਰ ਇੰਜੀ. ਅਜੀਤ ਪਾਲ ਸਿੰਘ ਮੁਲਤਾਨੀ, ਐਕਸੀਅਨ ਉਦਯੋਗਿਕ ਮੰਡਲ ਅੰਮ੍ਰਿਤਸਰ ਇੰਜੀ. ਐੱਚ.ਐੱਸ. ਸੇਖੋਂ, ਉੱਪ ਮੰਡਲ ਅਫ਼ਸਰ ਸੁਲਤਾਨਵਿੰਡ ਇੰਜੀ. ਰਜਵੰਤ ਸਿੰਘ, ਇਲਾਕੇ ਦੇ ਉਦਯੋਗਪਤੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

More in Majha

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ