Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 23 ਦੇ ਗਣਪਤੀ ਐਸਟੇਟ ਵਿਖੇ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦੇ ਕੰਮ ਦਾ ਕੀਤਾ ਉਦਘਾਟਨ

July 13, 2026 08:55 PM
Rozana Sehaj times

ਅੰਮ੍ਰਿਤਸਰ :  ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਪਾਈਪਲਾਈਨ ਦੇ ਵਿਛਾਏ ਜਾਣ ਨਾਲ ਗਣਪਤੀ ਐਸਟੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਾਫ਼, ਸੁੱਚਾ ਅਤੇ ਨਿਰਵਿਘਨ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ, ਜਿਸ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ, ਸੁਝਾਵਾਂ ਅਤੇ ਹੋਰ ਜਨਤਕ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਵਿਧਾਇਕਾ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਸਥਾਈ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ, ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਨਾਲ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਇਲਾਕੇ ਦੇ ਪਤਵੰਤੇ, ਵਸਨੀਕ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ