Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਸਨਮਾਨ ਲਈ ਐਲਡਰਲਾਈਨ ਹੈਲਪਲਾਈਨ 14567 ਜਾਰੀ

July 13, 2026 08:58 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ ਹੈਲਪਲਾਈਨ 14567 ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਇਹ ਹੈਲਪਲਾਈਨ ਪੂਰੀ ਤਰ੍ਹਾਂ ਟੋਲ ਫ੍ਰੀ ਹੈ ਅਤੇ ਹਫ਼ਤੇ ਦੇ ਸਾਰੇ ਦਿਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਬਜ਼ੁਰਗਾਂ ਦੀ ਸੇਵਾ ਲਈ ਕਾਰਜਸ਼ੀਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੇ ਮੋਬਾਈਲ ਜਾਂ ਲੈਂਡਲਾਈਨ ਫ਼ੋਨ ਤੋਂ 14567 ਨੰਬਰ ਡਾਇਲ ਕਰਕੇ ਇਸ ਹੈਲਪਲਾਈਨ ਦੀਆਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਸ ਹੈਲਪਲਾਈਨ ਰਾਹੀਂ ਬਜ਼ੁਰਗਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ, ਸਿਹਤ ਸੇਵਾਵਾਂ, ਬਿਰਧ ਆਸ਼ਰਮਾਂ, ਡੇਅ ਕੇਅਰ ਸੈਂਟਰਾਂ ਅਤੇ ਹੋਰ ਉਪਲਬਧ ਸੇਵਾਵਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਸ੍ਰੀ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਬਜ਼ੁਰਗ ਨਾਲ ਦੁਰਵਿਹਾਰ, ਅਣਗਹਿਲੀ, ਤਿਆਗ, ਧੋਖਾਧੜੀ ਜਾਂ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਐਲਡਰਲਾਈਨ ਹੈਲਪਲਾਈਨ ਸਬੰਧਤ ਸਰਕਾਰੀ ਵਿਭਾਗਾਂ, ਏਜੰਸੀਆਂ ਅਤੇ ਸੰਸਥਾਵਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਦਾ ਯਤਨ ਕਰਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ 'ਤੇ ਇਸ ਮੁਫ਼ਤ ਹੈਲਪਲਾਈਨ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ, ਤਾਂ ਜੋ ਬਜ਼ੁਰਗਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ