Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

15 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ

July 13, 2026 09:00 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਦੇ ਉਦੇਸ਼ ਨਾਲ 15 ਜੁਲਾਈ, 2026 (ਬੁੱਧਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਡੀ.ਬੀ.ਈ.ਈ., ਅੰਮ੍ਰਿਤਸਰ ਡਾ. ਰੁਪਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਜ਼ਮੀਨੀ ਮੰਜ਼ਿਲ, ਸੁਵਿਧਾ ਕੇਂਦਰ ਨੇੜੇ, ਕਚਹਿਰੀ ਚੌਂਕ, ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਫਲਿਪਕਾਰਟ, ਡੀ-ਮਾਰਟ, ਡੀ.ਐਚ.ਐਫ.ਐਲ., ਸਪੈਕਟਰਮ ਅਤੇ ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਸਮੇਤ ਨਾਮੀ ਅਦਾਰੇ ਭਾਗ ਲੈਣਗੇ। ਇਨ੍ਹਾਂ ਸੰਸਥਾਵਾਂ ਵੱਲੋਂ ਪਿਕਰ/ਪੈਕਰ, ਗੋਦਾਮ ਅਸਿਸਟੈਂਟ, ਬਿਲਿੰਗ ਐਗਜ਼ੀਕਿਊਟਿਵ, ਸਾਬਕਾ ਫੌਜੀ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 10ਵੀਂ, 12ਵੀਂ, ਡਿਪਲੋਮਾ, ਗ੍ਰੈਜੂਏਸ਼ਨ, ਈ.ਟੀ.ਟੀ., ਐਨ.ਟੀ.ਟੀ. ਅਤੇ ਬੀ.ਐਡ. ਯੋਗਤਾ ਵਾਲੇ ਲੜਕੇ ਅਤੇ ਲੜਕੀਆਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਦਿਅਕ ਯੋਗਤਾ ਸਬੰਧੀ ਅਸਲ ਸਰਟੀਫਿਕੇਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ 15 ਜੁਲਾਈ, 2026 ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਕਚਹਿਰੀ ਚੌਂਕ, ਅੰਮ੍ਰਿਤਸਰ ਵਿਖੇ ਪਹੁੰਚ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 99157-89068 'ਤੇ ਸੰਪਰਕ ਕਰ ਸਕਦੇ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼