Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਛੀਨਾ ਵੱਲੋਂ ਉਸਾਰੀ ਅਧੀਨ ਹੈਲਥ ਸੈਂਟਰਾਂ ਦੀ ਜਾਂਚ ਕੀਤੀ ਗਈ

July 13, 2026 09:02 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ,  : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰ ਗੁਰਸ਼ਰਨ ਸਿੰਘ ਛੀਨਾ ਵੱਲੋਂ ਜਿਲਾ ਅੰਮ੍ਰਿਤਸਰ ਵਿਖੇ, ਉਸਾਰੀ ਅਧੀਨ ਹੈਲਥ ਸੈਂਟਰਾਂ ਦੀਆ ਬਿਲਡਿੰਗਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ, ਪੀ.ਡਬਲਯੂ.ਡੀ., ਪੰਚਾਇਤੀ ਰਾਜ ਅਤੇ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀ ਵੀ ਸ਼ਾਮਿਲ ਸਨ। ਇਸ ਮੌਕੇ ਤੇ ਉਹਨਾਂ ਨੇ ਆਖਿਆ ਕਿ ਜਿਲਾ ਅੰਮ੍ਰਿਤਸਰ ਵਿਖੇ ਬਹੁਤ ਸਾਰੇ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਆਮ ਆਦਮੀ ਕਲੀਨਿਕ ਉਸਾਰੀ ਅਧੀਨ ਹਨ, ਜਿਨਾਂ ਨੂੰ ਜਲਦ ਹੀ ਮੁਕੰਮਲ ਕਰਕੇ ਆਮ ਲੋਕਾਂ ਦੇ ਆਮ ਲੋਕਾਂ ਦੇ ਸਬੂਰਦ ਕੀਤਾ ਜਾਵੇਗਾ ਤਾਂ ਜੋ ਸਿਹਤ ਸਹੂਲਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਸਕੇ। ਉਹਨਾਂ ਆਖਿਆ ਕਿ ਆਮ ਆਦਮੀ ਸਰਕਾਰ ਲੋਕਾਂ ਦੀ ਨਿਰੋਈ ਸਿਹਤ ਲਈ ਵਚਨਬੱਧ ਹੈ ਇਸ ਲਈ ਇਹਨਾਂ ਸੈਂਟਰਾਂ ਨੂੰ ਜਲਦ ਹੀ ਮੁਕੰਮਲ ਕਰਕੇ ਚਾਲੂ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨੇ ਹਰਸ਼ਾ ਛੀਨਾ, ਕੁਹਾਲੀ, ਝੰਝੋਟੀ, ਅਦਲੀਵਾਲ ਅਤੇ ਜਗਦੇਵ ਕਲਾ ਵਿਖੇ ਤਿਆਰ ਕੀਤੇ ਜਾ ਰਹੇ ਹੈ ਹੈਲਥ ਸੈਂਟਰਾਂ ਦੀ ਜਾਂਚ ਕਰਦੇ ਹੋਏ ਉਹਨਾਂ ਵਿੱਚ ਕਮੀਆਂ ਪੇਸ਼ੀਆਂ ਨੂੰ ਤੁਰੰਤ ਠੀਕ ਕਰਨ ਲਈ ਕਿਹਾ ਗਿਆ ਅਤੇ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਦਿਸ਼ਾਨਿਰਦੇਸ਼ ਦਿੱਤੇ ਗਏ। ਇਸ ਅਵਸਰ ਤੇ ਸਿਵਲ ਸਰਜਨ ਡਾ ਰਸ਼ਮੀ ਵਿੱਜ, ਜਿਲਾ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ ਵਨੀਤ ਕੌਰ, ਪੀਏ ਅਮਿਤ ਸਹਿਗਲ, ਐੱਸਡੀਓ ਪੀਐੱਚਐੱਸਸੀ ਹਰਪ੍ਰੀਤ ਸਿੰਘ, ਐੱਸਡੀਓ ਪੰਚਾਇਤੀ ਰਾਜ ਪਰਮਜੀਤ ਸਿੰਘ, ਐੱਸਐੱਮਓ ਰਮਦਾਸ ਨੋਬਲ ਭਾਟੀਆ, ਬਲਾਕ ਐਜ਼ੂਕੇਟਰ ਰੁਪਿੰਦਰ ਸਿੰਘ ਗੋਲਡੀ ਅਤੇ ਜਗਦੀਪ ਸਿਘ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼