Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਸੱਪ ਦੇ ਡੰਗ ਦਾ ਇਲਾਜ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਉਪਲਭਧ : ਸਿਵਲ ਸਰਜਨ

July 13, 2026 09:05 PM
Rozana Sehaj times
ਮੋਹਾਲੀ : ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਸੱਪ ਦੇ ਡੰਗ ਦਾ ਇਲਾਜ ਉਪਲਭਧ ਹੈ, ਇਸ ਲਈ ਅਜਿਹੀ ਹਾਲਤ ਵਿਚ ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਜਾਵੇ l ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਸੱਪ ਦੇ ਡੰਗੇ ਜਾਣ ਤੋਂ ਬਾਅਦ ਅਖੌਤੀ ਤਾਂਤਰਿਕਾਂ/ਬਾਬਿਆਂ ਜਾਂ ਝੋਲਾ ਛਾਪ ਡਾਕਟਰਾਂ ਕੋਲ ਨਹੀਂ ਜਾਣਾ ਚਾਹੀਦਾ ਕਿਉਂਕਿ ਉਨ੍ਹਾਂ ਕੋਲ ਕੋਈ ਡਾਕਟਰੀ ਇਲਾਜ ਨਹੀਂ ਹੁੰਦਾ ਸਗੋਂ ਉਹ ਕਈ ਵਾਰ ਮਰੀਜ਼ ਦੀ ਹਾਲਤ ਨੂੰ ਹੋਰ ਗੰਭੀਰ ਬਣਾ ਦਿੰਦੇ ਹਨ ਅਤੇ ਸਮੇਂ ਸਿਰ ਸਹੀ ਇਲਾਜ ਨਾ ਮਿਲਣ ਕਾਰਨ ਕਈ ਵਾਰ ਮਰੀਜ਼ ਦੀ ਜਾਨ ਵੀ ਚਲੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੱਪ ਦੁਆਰਾ ਡੰਗ ਮਾਰੇ ਜਾਣ 'ਤੇ ਘਬਰਾਉਣ ਦੀ ਜ਼ਰੂਰਤ ਨਹੀਂ ਸਗੋਂ ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਚ ਲਿਆਂਦਾ ਜਾਵੇ ਜਿੱਥੇ ਮੁਫ਼ਤ ਇਲਾਜ ਕੀਤਾ ਜਾਂਦਾ ਹੈ l ਇਹ ਇਲਾਜ ਮੋਹਾਲੀ, ਖਰੜ, ਡੇਰਾਬੱਸੀ, ਕੁਰਾਲੀ, ਬੂਥਗੜ੍ਹ, ਘੜੂੰਆਂ, ਜ਼ੀਰਕਪੁਰ, ਬਨੂੜ, ਲਾਲੜੂ ਦੇ ਸਰਕਾਰੀ ਹਸਪਤਾਲਾਂ ਵਿਚ ਉਪਲਭਧ ਹੈl ਨੋਡਲ ਅਧਿਕਾਰੀ ਡਾ. ਹਰਮਨਦੀਪ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ’ਚ ਸੱਪਾਂ ਦੁਆਰਾ ਇਨਸਾਨਾਂ ਨੂੰ ਡੰਗੇ ਜਾਣ ਦੀਆਂ ਘਟਨਾਵਾਂ ਆਮ ਸਾਹਮਣੇ ਆਉਂਦੀਆਂ ਹਨ। ਮਰੀਜ਼ ਨੂੰ ਹੌਸਲਾ ਦਿਉ ਅਤੇ ਦੱਸੋ ਕਿ ਲਗਭਗ 70 ਫ਼ੀਸਦੀ ਸੱਪ ਜ਼ਹਿਰੀਲੇ ਨਹੀਂ ਹੁੰਦੇ ਜਿਸ ਕਾਰਨ ਹੋ ਸਕਦਾ ਹੈ ਕਿ ਉਸ ਨੂੰ ਜ਼ਹਿਰੀਲੇ ਸੱਪ ਨੇ ਨਾ ਕਟਿਆ ਹੋਵੇ। ਡੰਗ ਵਾਲੀ ਥਾਂ ਤੋਂ ਜੁੱਤੀਆਂ, ਘੜੀ, ਗਹਿਣੇ ਜਾਂ ਕੱਪੜਾ ਹਟਾ ਦਿਉ। ਡੰਗ ਵਾਲੀ ਥਾਂ ਨੂੰ ਛੇੜਨ ਦੀ ਕੋਸ਼ਿਸ਼ ਨਾ ਕਰੋ ਅਤੇ ਸੱਪ ਨੂੰ ਮਾਰਨ ’ਚ ਸਮਾਂ ਗਵਾਉਣ ਦੀ ਬਜਾਏ ਮਰੀਜ਼ ਨੂੰ ਤੁਰੰਤ ਹਸਪਤਾਲ ਲੈ ਕੇ ਜਾਉl ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ 108 "ਤੇ ਫ਼ੋਨ ਕਰਕੇ ਐਂਬੂਲੈਂਸ ਮੰਗਵਾਈ ਜਾ ਸਕਦੀ ਹੈ l
 
ਸੱਪ ਦੇ ਡੰਗ ਦੇ ਲੱਛਣ
ਡੰਗ ਵਾਲੀ ਥਾਂ ’ਤੇ ਦਰਦ, ਸੋਜਸ਼, ਜ਼ਖ਼ਮ, ਖ਼ੂਨ, ਸਾਹ ਲੈਣ ’ਚ ਤਕਲੀਫ਼, ਨਿਗਲਣ ਅਤੇ ਬੋਲਣ ’ਚ ਤਕਲੀਫ਼, ਗਰਦਨ ਦੇ ਪੱਠਿਆਂ ’ਚ ਕਮਜ਼ੋਰੀ, ਸਿਰ ਚੁੱਕਣ ’ਚ ਮੁਸ਼ਕਲ, ਕੰਨਾਂ, ਨੱਕ, ਗਲ ਜਾਂ ਹੋਰ ਕਿਸੇ ਥਾਂ ਤੋਂ ਖ਼ੂਨ ਵਗਣਾ ਆਦਿ।
 
ਫ਼ੋਟੋ ਕੈਪਸ਼ਨ : ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਸੰਗੀਤਾ ਜੈਨ ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ