Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਮੁੱਖ ਮੰਤਰੀ ਵੱਲੋਂ 9 ਏਕੜ ’ਚ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ ਗਾਇਬ

July 13, 2026 09:19 PM
Rozana Sehaj times

ਸਮਾਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 26 ਜੂਨ ਨੂੰ ਨੇੜਲੇ ਪਿੰਡ ਫਤਿਹਮਾਜਰੀ ਵਿਖੇ ਕਰੀਬ 9 ਏਕੜ ’ਚ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ ਬੀਤੀ ਰਾਤ ਅਚਾਨਕ ਗਾਇਬ ਹੋ ਗਿਆ। ਸੂਬਾ ਸਰਕਾਰ ਵੱਲੋਂ ਇਸ ਖੇਡ ਸਟੇਡੀਅਮ ਨੂੰ ਨੌਜਵਾਨਾਂ ਲਈ ਅਤਿ-ਆਧੁਨਿਕ ਖੇਡ ਸਟੇਡੀਅਮ ਵਜੋਂ ਪ੍ਰਚਾਰਦਿਆਂ ਕਿਹਾ ਗਿਆ ਸੀ ਕਿ ਇਸ ਨਾਲ ਨੌਜਵਾਨਾਂ ਨੂੰ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ, ਪਰ ਨੀਂਹ ਪੱਥਰ ਗਾਇਬ ਹੋਣ ਕਾਰਨ ਸਥਿਤੀ ਨੇ ਨਵਾਂ ਮੋੜ ਲੈ ਲਿਆ ਹੈ। ਪੰਚਾਇਤ ਦੀ ਜਿਸ ਜ਼ਮੀਨ ਵਿੱਚ ਜਿਸ ਜਗ੍ਹਾ ਨੀਂਹ ਪੱਥਰ ਲਾਇਆ ਗਿਆ ਸੀ, ਉਸ ਜਗ੍ਹਾ ’ਤੇ ਝੋਨਾ ਲਗਾ ਦਿੱਤਾ ਗਿਆ ਹੈ। ਝੋਨਾ ਲਾਉਣ ਦੀਆਂ ਤਸਵੀਰਾਂ ਵਾਇਰਲ ਹੋਣ ’ਤੇ ਹਲਕੇ ਦੇ ਲੋਕਾਂ ਵੱਲੋਂ ਸਰਕਾਰ ਤੇ ਸਬੰਧਿਤ ਵਿਭਾਗਾਂ ਦੇ ਦਾਅਵਿਆਂ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ। ਲੋਕਾਂ ਦੀ ਨਜ਼ਰ ਮਾਮਲੇ ਸਬੰਧੀ ਲੋਕ ਨਿਰਮਾਣ ਵਿਭਾਗ ’ਤੇ ਵੀ ਟਿਕੀ ਹੋਈ ਹੈ ਕਿ ਸਬੰਧਿਤ ਵਿਭਾਗ ਇਸ ਮਾਮਲੇ ’ਚ ਕੀ ਰੁਖ ਅਖ਼ਤਿਆਰ ਕਰਦਾ ਹੈ। ਇਸ ਦੇ ਨਾਲ ਹੀ ਬੀਤੇ ਦਿਨੀਂ ‘ਆਪ’ ’ਚ ਸ਼ਾਮਿਲ ਹੋਏ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ’ਤੇ ਵੀ ਲੋਕਾਂ ਦੀ ਨਜ਼ਰ ਟਿਕੀ ਹੋਈ ਹੈ ਕਿ ਉਹ ਇਸ ਸਾਰੇ ਮਾਮਲੇ ’ਤੇ ਕੀ ਰੁਖ ਅਖ਼ਤਿਆਰ ਕਰਦੇ ਹਨ। ਇਹ ਵੀ ਦੇਖਣਾ ਹੋਵੇਗਾ ਕਿ ਨੀਂਹ ਪੱਥਰ ਤੜਕੇ ਗਾਇਬ ਕਰਨ ਉਪਰੰਤ ਸਬੰਧਿਤ ਵਿਭਾਗ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਂਦੀ ਹੈ ਤੇ ਸਹੀ ਮਾਇਨੇ ’ਚ ਇਹ ਪ੍ਰਾਜੈਕਟ ਕਦੋਂ ਜ਼ਮੀਨ ’ਤੇ ਉਤਰਦਾ ਹੈ ਜਾਂ ਫਿਰ ਸਿਰਫ਼ ਚਰਚਾ ਦਾ ਵਿਸ਼ਾ ਬਣ ਕੇ ਰਹਿ ਜਾਵੇਗਾ। ਇਸ ਮਾਮਲੇ ਸਬੰਧੀ ਜਦੋਂ ਐਸ. ਡੀ. ਐਮ. ਰਿਚਾ ਗੋਇਲ ਨਾਲ ਫੋਨ ’ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ