Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਸਿੰਘ ਤੇ ਪਰਿਵਾਰ ਦਾ ਐਸ ਆਈ ਆਰ-2026 ਤਹਿਤ ਐਨਿਊਮਰੇਸ਼ਨ ਫਾਰਮ ਭਰਿਆ ਗਿਆ

July 13, 2026 09:23 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਮੁਹਿੰਮ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸਵੀਪ ਟੀਮ ਦੇ ਨੋਡਲ ਅਫ਼ਸਰ ਪ੍ਰੋਫੈਸਰ ਗੁਰਬਖ਼ਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਚੋਣ ਦਫ਼ਤਰ ਦੀ ਤਹਿਸੀਲਦਾਰ ਹਰਪ੍ਰੀਤ ਕੌਰ ਅਤੇ ਚੋਣ ਕਾਨੂੰਨਗੋ ਸੁਰਿੰਦਰ ਬੱਤਰਾ ਵੱਲੋਂ ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ  ਐਸ ਆਈ ਆਰ-2026 ਤਹਿਤ ਉਨ੍ਹਾਂ ਦੇ ਪਿਤਾ ਦਾ, ਮਾਤਾ ਦਾ ਅਤੇ ਉਨ੍ਹਾਂ ਦਾ ਐਨਿਊਮਰੇਸ਼ਨ ਫਾਰਮ ਭਰਵਾਉਣ ਦੀ ਪ੍ਰਕਿਰਿਆ ਨੂੰ ਨਿਯਮਾਂ ਅਨੁਸਾਰ ਯਕੀਨੀ ਬਣਾਇਆ ਗਿਆ। ਇਸ ਮੌਕੇ ਅਰਸ਼ਦੀਪ ਸਿੰਘ ਦੇ ਪਰਿਵਾਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਐਨਿਊਮਰੇਸ਼ਨ ਫਾਰਮ ਜਲਦ ਤੋਂ ਜਲਦ ਭਰ ਕੇ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਵੀਜ਼ਨ) 2026  ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ, ਤਾਂ ਜੋ ਵੋਟਰ ਸੂਚੀਆਂ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਜ਼ਿਲ੍ਹਾ ਸਵੀਪ ਟੀਮ ਨੇ ਕਿਹਾ ਕਿ ਸਮਾਜ ਦੇ ਉੱਘੇ ਵਿਅਕਤੀਆਂ ਦੀ ਭਾਗੀਦਾਰੀ ਲੋਕਾਂ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੁੜਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਦਾ ਐਨਿਊਮਰੇਸ਼ਨ ਫਾਰਮ ਭਰਨਾ ਅਤੇ ਸਮੇਂ ਸਿਰ ਜਮ੍ਹਾਂ ਕਰਵਾਉਣਾ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫ਼ਰਜ਼ ਹੈ, ਜਿਸ ਨਾਲ ਸਹੀ ਅਤੇ ਨਿਰਪੱਖ ਵੋਟਰ ਸੂਚੀਆਂ ਦੀ ਤਿਆਰੀ ਯਕੀਨੀ ਬਣਾਈ ਜਾ ਸਕਦੀ ਹੈ।
 
 
 
 
 
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ