Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੀ.ਐਲ.ਓਜ਼ ਦਾ ਸਨਮਾਨ

July 13, 2026 09:35 PM
Rozana Sehaj times

 

ਸੰਗਰੂਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਵੱਲੋਂ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਸ.ਆਈ.ਆਰ.-2026 ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਵੰਡੇ ਜਾ ਰਹੇ ਹਨ, ਭਰੇ ਹੋਏ ਫਾਰਮ ਇਕੱਤਰ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਬੀ.ਐਲ.ਓ. ਐਪ ਰਾਹੀਂ ਡਿਜੀਟਾਈਜ਼ੇਸ਼ਨ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਨਿਰਧਾਰਤ ਟੀਚਿਆਂ ਦੀ ਪਾਲਣਾ ਕਰਦਿਆਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਭ ਤੋਂ ਪਹਿਲਾਂ ਪੂਰਾ ਕਰਨ ਵਾਲੇ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਦੇ ਬੂਥ ਨੰਬਰ 90 ਦੇ ਬੀ.ਐਲ.ਓ. ਮੁਹੰਮਦ ਸ਼ਕੀਲ ਅਤੇ ਵਿਧਾਨ ਸਭਾ ਹਲਕਾ 106-ਅਮਰਗੜ੍ਹ ਦੇ ਬੂਥ ਨੰਬਰ 78 ਦੇ ਬੀ.ਐਲ.ਓ. ਹਰਜਿੰਦਰ ਸਿੰਘ ਨੂੰ ਮੁੱਖ ਚੋਣ ਕਮਿਸ਼ਨਰ ਪੰਜਾਬ ਵਲੋਂ ਭੇਜਿਆ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੋਵੇਂ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਸਾਲ ਹੋਰ ਬੀ.ਐਲ.ਓਜ਼ ਲਈ ਵੀ ਪ੍ਰੇਰਣਾਦਾਇਕ ਹੈ। ਤਿੜਕੇ ਨੇ ਸਮੂਹ ਬੀ.ਐਲ.ਓਜ਼ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ.-2026 ਦੇ ਅਗਲੇ ਪੜਾਵਾਂ ਦੌਰਾਨ ਵੀ ਪੂਰੀ ਤਨਦੇਹੀ,ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਸਫਲਤਾਪੂਰਵਕ ਮੁਕੰਮਲ ਕੀਤਾ ਜਾ ਸਕੇ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ