ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਹਰਸ਼ਾ ਛੀਨਾ,ਕੋਹਾਲੀ,ਝੰਜੋਟੀ, ਅਦਲੀਵਾਲ ਅਤੇ ਜਗਦੇਵ ਕਲਾਂ ਵਿਖੇ ਉਸਾਰੀ ਅਧੀਨ ਹੈਲਥ ਸੈਂਟਰਾਂ ਦੀਆਂ ਬਿਲਡਿੰਗਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ, ਪੀ.ਡਬਲਯੂ.ਡੀ.,ਪੰਚਾਇਤੀ ਰਾਜ ਅਤੇ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀ ਵੀ ਸ਼ਾਮਿਲ ਸਨ। ਇਸ ਮੌਕੇ ਤੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਹੁਤ ਸਾਰੇ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਆਮ ਆਦਮੀ ਕਲੀਨਿਕ ਉਸਾਰੀ ਅਧੀਨ ਹਨ, ਜਿਨਾਂ ਨੂੰ ਜਲਦ ਹੀ ਮੁਕੰਮਲ ਕਰਕੇ ਆਮ ਲੋਕਾਂ ਦੇ ਆਮ ਲੋਕਾਂ ਦੇ ਸਪੁਰਦ ਕੀਤਾ ਜਾਵੇਗਾ ਤਾਂ ਜੋ ਸਿਹਤ ਸਹੂਲਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਸਕੇ। ਇਸ ਮੌਕੇ ਪੀ.ਏ ਹੈਲਥ ਸਿਸਟਮ ਕਾਰਪੋਰੇਸ਼ਨ ਅਮਿਤ ਸਹਿਗਲ,ਸਿਵਲ ਸਰਜਨ ਡਾ ਰਸ਼ਮੀ ਵਿੱਜ, ਜਿਲਾ ਐਮ.ਈ.ਆਈ.ਓ ਅਮਰਦੀਪ ਸਿੰਘ,ਡਾ ਵਨੀਤ ਕੌਰ,ਐੱਸ.ਡੀ.ਓ ਪੀ.ਐੱਚ.ਐੱਸ.ਸੀ ਹਰਪ੍ਰੀਤ ਸਿੰਘ, ਐੱਸ.ਡੀ.ਓ ਪੰਚਾਇਤੀ ਰਾਜ ਪਰਮਜੀਤ ਸਿੰਘ,ਐੱਸ.ਐੱਮ.ਓ ਰਮਦਾਸ ਨੋਬਲ ਭਾਟੀਆ,ਬਲਾਕ ਐਜ਼ੂਕੇਟਰ ਰੁਪਿੰਦਰ ਸਿੰਘ ਗੋਲਡੀ ਅਤੇ ਜਗਦੀਪ ਸਿਘ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।