Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਿਮਰਨਜੀਤ ਸਿੰਘ ਮਾਨ ਦੇ ਵਿਦੇਸ਼ੀ ਦੌਰੇ ਤੋਂ ਮੁੜ ਆਉਣ 'ਤੇ ਸੰਘਰਸ਼ੀ ਪੈਂਡੇ ਕਿਤਾਬ ਜਾਰੀ ਕੀਤੀ ਜਾਏਗੀ : ਬੀਬੀ ਕੁਲਵਿੰਦਰ ਕੌਰ/ਭਾਈ ਰਣਜੀਤ ਸਿੰਘ

July 13, 2026 09:49 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ  : ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ (ਬਾਬਾ ਨੰਦ) ਦੀ ਸੁਪਤਨੀ ਬੀਬੀ ਕੁਲਵਿੰਦਰ ਕੌਰ ਖਾਲਸਾ (ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਅਤੇ ਖਾਲਿਸਤਾਨੀ ਜਰਨੈਲ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਵਿਦੇਸ਼ੀ ਦੌਰੇ (ਇੰਗਲੈਂਡ) ਤੋਂ ਮੁੜ ਆਉਣ 'ਤੇ ਉਹਨਾਂ ਵੱਲੋਂ ਸੰਘਰਸ਼ੀ ਪੈਂਡੇ ਕਿਤਾਬ ਜਾਰੀ ਕੀਤੀ ਜਾਵੇਗੀ। 1978 ਦੇ ਸਾਕੇ ਅਤੇ 1984 ਦੇ ਘੱਲੂਘਾਰੇ ਨੇ ਇਸ ਜੋੜੀ ਨੂੰ ਅਜਿਹਾ ਝੰਜੋੜਿਆ ਸੀ ਕਿ ਉਹ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਸੋਚ, ਸੰਘਰਸ਼ ਅਤੇ ਨਿਸ਼ਾਨੇ ਵੱਲ ਸੇਧਿਤ ਹੋ ਕੇ ਸਰਕਾਰਾਂ ਤੇ ਪੰਥ ਦੋਖੀਆਂ ਖ਼ਿਲਾਫ਼ ਜੂਝਣ ਲੱਗੇ। ਜੁਝਾਰੂ ਕਾਰਨਾਮਿਆਂ ਤੋਂ ਲੈ ਕੇ ਜੇਲ੍ਹਾਂ ਦਾ ਸਫ਼ਰ, ਪੁਲੀਸ ਅਤੇ ਫ਼ੌਜ ਦਾ ਅਣਮਨੁੱਖੀ ਤਸ਼ੱਦਦ, ਕਮਾਦਾਂ ’ਚ ਰਾਤਾਂ ਗੁਜਾਰਨੀਆਂ, ਲਾਲਚਾਂ ਨੂੰ ਠੋਕਰਾਂ ਮਾਰਨੀਆਂ, ਸਿੱਖੀ ਸਿਦਕ, ਠੋਸ ਸਿਰੜ, ਪੂਰਨ ਦ੍ਰਿੜ੍ਹਤਾ, ਕਰੜੀ ਘਾਲਣਾ, ਵੱਡੀ ਕੁਰਬਾਨੀ, ਉੱਚੀ-ਸੁੱਚੀ ਸੋਚ, ਸਮਾਜ ਸੁਧਾਰ ਕਾਰਜ, ਲੋੜਵੰਦਾਂ ਦੀ ਸਾਰ, ਹਰ ਧਰਮ ਦਾ ਸਤਿਕਾਰ, ਸਿਧਾਂਤਕ ਫ਼ੈਸਲੇ, ਦਲੇਰੀ ਅਤੇ ਨਿਡਰਤਾ ਇਹਨਾਂ ਦੀ ਜ਼ਿੰਦਗੀ ਦਾ ਸ਼ਿੰਗਾਰ ਹਨ। ਸ਼ਹੀਦ ਸਿੰਘਾਂ ਦੀਆਂ ਹੱਥ-ਲਿਖਤ ਡਾਇਰੀਆਂ, ਇਤਿਹਾਸਕ ਚਿੱਠੀਆਂ, ਜੁਝਾਰੂ ਸਾਥੀਆਂ ਦੀਆਂ ਜੀਵਨੀਆਂ, ਸਿੱਖ ਸੰਘਰਸ਼ ਨਾਲ ਸੰਬੰਧਤ ਅਹਿਮ ਲੇਖ, ਇੰਦਰਾ ਗਾਂਧੀ ਦੀ ਰੈਲੀ ’ਚ ਧਮਾਕਾ, ਧਰਮ ਯੁੱਧ ਮੋਰਚੇ ’ਚ ਗ੍ਰਿਫ਼ਤਾਰੀਆਂ, ਜੁਝਾਰੂ ਸਿੰਘਾਂ ਦੇ ਭਾਰਤੀ ਫ਼ੋਰਸਾਂ ਨਾਲ ਦਮਦਾਰ ਮੁਕਾਬਲੇ, ਸੰਘਰਸ਼ ਦੀ ਪੂਰੀ ਚੜ੍ਹਤ, ਬੀਬੀਆਂ ਦੀ ਅਹਿਮ ਭੂਮਿਕਾ, ਸਿੱਖੀ ਅਤੇ ਸ਼ਸਤਰਾਂ ਨਾਲ ਪਿਆਰ ਤੇ ਗੋਬਿੰਦ ਰਾਮ ਦਾ ਜ਼ੁਲਮ ਆਦਿਕ ਇਸ ਕਿਤਾਬ ’ਚ ਪੇਸ਼ ਕੀਤਾ ਗਿਆ ਹੈ। ਇਹ ਕਿਤਾਬ ਜਿੱਥੇ ਸ਼ਹੀਦਾਂ ਦੀ ਯਾਦ ਅਤੇ ਸ਼ਾਨਾਮੱਤੇ ਇਤਿਹਾਸ ਨੂੰ ਸੰਭਾਲ਼ਦੀ ਹੈ, ਓਥੇ ਹੀ ਸਿੰਘਾਂ-ਸਿੰਘਣੀਆਂ ’ਚ ਸਿੱਖੀ ਅਤੇ ਸੰਘਰਸ਼ ਪ੍ਰਤੀ ਦ੍ਰਿੜ੍ਹਤਾ ਭਰਦੀ ਹੈ ਤੇ ਸਿਧਾਂਤਕ ਪੱਖੋਂ ਹਰ ਸਿੱਖ ਨੂੰ ‘ਪੰਥ ਵਸੈ ਮੈਂ ਉਜੜਾਂ ਮਨ ਚਾਉ ਘਨੇਰਾ’ ਅਤੇ ‘ਸਿਰ ਜਾਵੇ ਤਾਂ ਜਾਵੇ ਸਾਡਾ ਸਿੱਖੀ ਸਿਦਕ ਨਾ ਜਾਵੇ’ ਦਾ ਦ੍ਰਿੜ੍ਹਤਾ-ਪੂਰਵਕ ਸੁਨੇਹਾ ਦਿੰਦੀ ਹੈ। ਸਿੱਖ ਸੰਘਰਸ਼ ਨੂੰ ਪਿਆਰ ਕਰਨ ਅਤੇ ਅਲੋਚਨਾ ਕਰਨ ਵਾਲੇ ਹਰ ਵਿਅਕਤੀ ਨੂੰ ਇਹ ਕਿਤਾਬ ਪੜ੍ਹਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਬੀਬੀ ਕੁਲਵਿੰਦਰ ਕੌਰ ਖਾਲਸਾ ਵੱਲੋਂ ਲਿਖੀ ਅਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਸੰਪਾਦਕ ਕੀਤੀ 360 ਪੰਨਿਆਂ ਦੀ ਸੰਘਰਸ਼ੀ ਪੈਂਡੇ ਕਿਤਾਬ ਖ਼ਾਲਸਾ ਫਤਹਿਨਾਮਾ ਪ੍ਰਕਾਸ਼ਨ ਵੱਲੋਂ ਛਾਪੀ ਗਈ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼