Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ

July 13, 2026 10:00 PM
Rozana Sehaj times

ਸੰਗਰੂਰ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੋਬੀ ਸਮਾਜ ਵੱਲੋਂ ਇਸ ਸਮਾਜ ਵਿਚਲੇ ਵੱਖ ਵੱਖ ਉਪ ਵਰਗਾਂ ਲਈ ਨੁਮਾਇੰਦਗੀ ਸਬੰਧੀ ਮੰਗ ਬਿਲਕੁਲ ਜਾਇਜ਼ ਹੈ ਅਤੇ ਇਸ ਮਾਮਲੇ ਨੂੰ ਉਹ ਨਿੱਜੀ ਤੌਰ 'ਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਜਲਦ ਢੁੱਕਵਾਂ ਹੱਲ ਕਰਵਾਉਣਗੇ। ਸੁਨਾਮ ਦੇ ਵ੍ਹਾਈਟ ਰੋਜ਼ ਹਾਲ ਵਿਖੇ ਧੋਬੀ ਮਹਾਂਸਭਾ ਵੱਲੋਂ ਕਰਵਾਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਬਣੀ ਹੈ। ਇਸ ਲਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸਮਾਜ ਦੇ ਹਰੇਕ ਵਰਗ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਗੀਦਾਰ ਬਣਾਇਆ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ, ਸਮਾਜਿਕ ਸੰਸਥਾਵਾਂ, ਧਾਰਮਿਕ ਆਗੂਆਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਸੰਵੇਦਨਸ਼ੀਲ ਮਾਮਲਿਆਂ 'ਤੇ ਬੋਲਦਿਆਂ ਸੰਜਮ, ਜ਼ਿੰਮੇਵਾਰੀ ਅਤੇ ਸੂਬੇ ਦੇ ਵੱਡੇ ਹਿੱਤ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਬਹੁਤ ਕੁਰਬਾਨੀਆਂ ਤੋਂ ਬਾਅਦ ਅਮਨ ਦਾ ਮਾਹੌਲ ਹਾਸਲ ਕੀਤਾ ਹੈ ਅਤੇ ਇਸ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਲਗਾਤਾਰ ਜਾਰੀ ਰਹੇਗੀ।
 
 
 
 
 
 

Have something to say? Post your comment

More in Malwa

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ