ਸਨੌਰ : ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਆਪਣੇ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ ਅਤੇ ਵੱਖ-ਵੱਖ ਮਾਮਲਿਆਂ ਸਬੰਧੀ ਆਪਣਾ ਪੱਖ ਰੱਖਿਆ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਕੁਝ ਸਰਪੰਚਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਿਹਾ ਜਾ ਰਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਹੀ ਆਗੂ ਹਨ ਪ੍ਰੰਤੂ ਅਮਨ ਢੋਟ ਓਹਨਾ ਨੂੰ ਭਾਜਪਾ ਚ ਬਿਨਾਂ ਦਸੇ ਲੈ ਗਏ ਹਨ ਅਜਿਹੇ ਦਾਅਵੇ ਕੀਤੇ ਜਾ ਰਹੇ ਹਨ । ਪ੍ਰੈਸ ਕਾਨਫਰੰਸ ਦੌਰਾਨ ਅਮਨ ਢੋਟ ਨੇ ਇੱਕ ਆਡੀਓ ਰਿਕਾਰਡਿੰਗ ਮੀਡੀਆ ਨੂੰ ਸੁਣਾਈ। ਉਨ੍ਹਾਂ ਦਾ ਦਾਅਵਾ ਕੀਤਾ ਕਿ ਇਸ ਵਿੱਚ ਇੱਕ ਸਰਪੰਚ ਕਹਿ ਰਿਹਾ ਹੈ ਕਿ ਉਨ੍ਹਾਂ ਨੂੰ ਪਰਚੇ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜਿਸ ਕਾਰਨ ਉਹ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੇ ਆਗੂ ਦਾ "ਇਮਾਨਦਾਰ ਸਿਪਾਹੀ" ਦੱਸਣ ਲਈ ਮਜਬੂਰ ਹੋਏ। ਅਮਨ ਢੋਟ ਨੇ ਕਿਹਾ ਕਿ ਅਸਲ ਵਿੱਚ ਇਹ ਸਰਪੰਚ ਡਰ ਅਤੇ ਕਥਿਤ ਦਬਾਅ ਕਾਰਨ ਅਜਿਹਾ ਕਹਿ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਰਜਿਸਟਰੀ ਗਲਤ ਤਰੀਕੇ ਨਾਲ ਹੋਈ ਹੈ ਤਾਂ ਇਸ ਸਬੰਧੀ ਸਬੰਧਤ ਤਹਿਸੀਲ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਹੋਣੀ ਚਾਹੀਦੀ ਹੈ। ਓਹਨਾ ਕਿਹਾ ਕਿ ਮੇਰੇ ਪਿਤਾ 72 ਸਾਲ ਦੇ ਹਨ ਉਹਨਾਂ ਉਤੇ ਵੀ ਨਾਜਾਇਜ਼ ਪਰਚੇ ਕਰਵਾਏ । ਅੰਤ ਵਿੱਚ ਅਮਨ ਢੋਟ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਪੰਜਾਬ ਅਤੇ ਖ਼ਾਸ ਕਰਕੇ ਹਲਕਾ ਸਨੌਰ ਤੋਂ ਭਾਜਪਾ ਨੂੰ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਵਿਕਾਸ, ਪਾਰਦਰਸ਼ਤਾ ਅਤੇ ਸਾਫ਼-ਸੁਥਰੀ ਰਾਜਨੀਤੀ ਨੂੰ ਤਰਜੀਹ ਦੇਣਗੇ ਅਤੇ ਹਲਕੇ ਵਿੱਚ ਕਥਿਤ ਘਟੀਆ ਰਾਜਨੀਤੀ ਨੂੰ ਖ਼ਤਮ ਕਰਨ ਲਈ ਯਤਨ ਕਰਨਗੇ।