Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚੇਅਰਮੈਨ ਬਰਸਟ ਨੇ ਵਾਰਡ ਨੰ. 7 ਦੇ ਕੌਂਸਲਰ ਨਾਲ ਕੀਤੀ ਮੁਲਾਕਾਤ

July 13, 2026 10:13 PM
Rozana Sehaj times
 
ਸਮਾਣਾ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਿਊਂਸਿਪਲ ਕੌਂਸਲ, ਸਮਾਣਾ ਦੇ ਵਾਰਡ ਨੰਬਰ 7 ਦੇ ਕੌਂਸਲਰ ਅਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਨਿਸ਼ਾਨ ਸਿੰਘ ਚੀਮਾ ਨਾਲ ਉਹਨਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਸ. ਬਰਸਟ ਨੇ ਚੀਮਾ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਲੋਕਾਂ ਨੇ ਬਹੁਤ ਉਮੀਦਾਂ ਨਾਲ ਉਹਨਾਂ ਨੂੰ ਜਿੱਤਾਇਆ ਹੈ। ਇਸ ਲਈ ਉਹ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣ। ਸ. ਹਰਚੰਦ ਸਿੰਘ ਬਰਸਟ ਨੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਚੋਣ ਰਣਨੀਤੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਸੰਗਠਨ ਨੂੰ ਜਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਯੋਜਨਾਵਾਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਇਆ ਜਾਵੇ, ਤਾਂ ਜੋ ਲੋਕ ਵੱਧ ਤੋਂ ਵੱਧ ਇਹਨਾਂ ਦਾ ਲਾਭ ਲੈ ਸਕਣ। ਸੂਬਾ ਜਨਰਲ ਸਕੱਤਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਇਸ ਦੇ ਮਿਹਨਤੀ ਵਲੰਟੀਅਰ ਹਨ। ਬੈਠਕ ਦੌਰਾਨ ਇਲਾਕਾ ਵਾਸੀਆਂ ਨੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਹੋਰ ਮੁੱਦਿਆਂ ਬਾਰੇ ਸ. ਬਰਸਟ ਨੂੰ ਜਾਣੂ ਕਰਵਾਇਆ, ਜਿਸ 'ਤੇ ਚੇਅਰਮੈਨ ਨੇ ਹਰ ਸੰਭਵ ਹੱਲ ਦਾ ਭਰੋਸਾ ਦਿੱਤਾ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ