Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਹਲਕਾ ਸਨੌਰ ਦੇ ਪਿੰਡਾਂ 'ਚ ‘ਆਪ’ ਦਾ ਤੂਫ਼ਾਨੀ ਦੌਰਾ

July 13, 2026 10:18 PM
Rozana Sehaj times
ਸਨੌਰ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਹਲਕੇ ਦੇ ਪਿੰਡਾਂ ਅਤੇ ਕਲੋਨੀਆਂ ਅੰਦਰ ਲਗਾਤਾਰ ਤੂਫ਼ਾਨੀ ਦੌਰੇ ਕਰਕੇ ਲੋਕਾਂ ਦੀਆਂ ਸੱਥਾਂ ਵਿੱਚ ਹਾਜ਼ਰੀ ਲਗਵਾਈ ਜਾ ਰਹੀ ਹੈ। ਇਸੇ ਤਹਿਤ ਅੱਜ ਸਰਦਾਰ ਹਡਾਣਾ ਵੱਲੋਂ ਗੁਰਪ੍ਰੀਤ ਸਿੰਘ ਗੋਪੀ ਸਰਪੰਚ ਤੇ ਬਲਾਕ ਪ੍ਰਧਾਨ ਤੇ ਹਰਪ੍ਰੀਤ ਸਿੰਘ ਘੁੰਮਣ ਵਾਈਸ ਚੇਅਰਮੈਨ ਬਲਾਕ ਸੰਮਤੀ ਸਨੌਰ ਦੀ ਅਗਵਾਈ ਵਿੱਚ ਹਲਕੇ ਦੇ ਚਾਰ ਪ੍ਰਮੁੱਖ ਇਲਾਕਿਆਂ ਪਿੰਡ ਚੌਰਾ, ਰਿਸ਼ੀ ਕਲੋਨੀ, ਅਤੇ ਉਸ ਤੋਂ ਬਾਅਦ ਨੂਰ ਖੇੜੀਆਂ ਤੇ ਡੀਲਵਾਲ ਵਿਖੇ ਵਿਸ਼ੇਸ਼ ਸਭਾਵਾਂ ਕਰਕੇ ਜਨਤਾ ਦੇ ਰੂ-ਬ-ਰੂ ਹੋਏ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਪਹੁੰਚਣ 'ਤੇ ਇਲਾਕਾ ਨਿਵਾਸੀਆਂ ਅਤੇ ਸਥਾਨਕ ਪੰਚਾਇਤਾਂ ਵੱਲੋਂ ਉਨ੍ਹਾਂ ਦਾ ਬਹੁਤ ਹੀ ਨਿੱਘਾ ਅਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇੱਕੋ-ਇੱਕ ਨਿਸ਼ਾਨਾ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰੀ ਵਾਰਡ ਤੱਕ ਬਿਨਾਂ ਕਿਸੇ ਰਾਜਨੀਤਕ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਹੈ। ਇਹ ਪ੍ਰਮੁੱਖ ਸ਼ਖਸੀਅਤਾਂ ਅਤੇ ਸਰਪੰਚ ਸਾਹਿਬਾਨ ਰਹੇ ਵਿਸ਼ੇਸ਼ ਤੌਰ 'ਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਪੰਚਾਇਤ ਮੈਂਬਰ, ਆਮ ਆਦਮੀ ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਭਾਰੀ ਗਿਣਤੀ ਵਿੱਚ ਪਿੰਡਾਂ ਦੇ ਪਤਵੰਤੇ ਸੱਜਣ ਮੌਜੂਦ ਸਨ, ਜਿਨ੍ਹਾਂ ਨੇ ਮਾਨ ਸਰਕਾਰ ਅਤੇ ਰਣਜੋਧ ਹਡਾਣਾ ਦੀ ਕਾਰਜਸ਼ੈਲੀ 'ਤੇ ਪੂਰਨ ਭਰੋਸਾ ਜਤਾਇਆ।
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ