Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

74 ਸਾਲਾ ਮਹਿਲਾ ਦਾ ਦੋਵੇਂ ਕਮਰ ਦੇ ਜੋੜਾਂ ਦਾ ਸਫਲ ਆਪ੍ਰੇਸ਼ਨ

July 13, 2026 10:22 PM
Rozana Sehaj times

 

ਲੁਧਿਆਣਾ : ਮੈਸ਼ ਪ੍ਰੋਲਾਈਫ ਹਸਪਤਾਲ ਨੇ ਆਰਥੋਪੀਡਿਕ ਸਰਜਰੀ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ 74 ਸਾਲਾ ਮਹਿਲਾ ਦੇ ਦੋਵੇਂ ਕਮਰ ਦੇ ਜੋੜਾਂ (ਟੋਟਲ ਹਿਪ ਰੀਪਲੇਸਮੈਂਟ) ਦਾ ਸਫਲ ਆਪ੍ਰੇਸ਼ਨ ਕੀਤਾ ਹੈ। ਇਹ ਜਟਿਲ ਸਰਜਰੀ ਪ੍ਰਸਿੱਧ ਆਰਥੋਪੀਡਿਕ ਅਤੇ ਜੋਇੰਟ ਰੀਪਲੇਸਮੈਂਟ ਵਿਸ਼ੇਸ਼ਗਿਆ ਡਾ. ਮੁਨੀਸ਼ ਗੋਇਲ ਅਤੇ ਉਨ੍ਹਾਂ ਦੀ ਮਾਹਿਰ ਟੀਮ ਵੱਲੋਂ ਕੀਤੀ ਗਈ। ਸਰਜਰੀ ਤੋਂ ਬਾਅਦ ਮਰੀਜ਼ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਆਇਆ ਹੈ ਅਤੇ ਉਹ ਹੁਣ ਪਹਿਲਾਂ ਨਾਲੋਂ ਕਾਫ਼ੀ ਆਰਾਮ ਮਹਿਸੂਸ ਕਰ ਰਹੀ ਹੈ। ਹਸਪਤਾਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਮਹਿਲਾ ਲੰਬੇ ਸਮੇਂ ਤੋਂ ਕਮਰ ਦੇ ਜੋੜਾਂ ਵਿੱਚ ਅਸਹਿਣਯ ਦਰਦ, ਤੁਰਨ-ਫਿਰਨ ਵਿੱਚ ਮੁਸ਼ਕਲ ਅਤੇ ਰੋਜ਼ਾਨਾ ਦੇ ਕੰਮ ਕਰਨ ਵਿੱਚ ਦਿੱਕਤ ਦਾ ਸਾਹਮਣਾ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਟੋਟਲ ਹਿਪ ਰੀਪਲੇਸਮੈਂਟ ਇੱਕ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਸਰਜਰੀ ਹੈ। ਜੇਕਰ ਕਿਸੇ ਵਿਅਕਤੀ ਨੂੰ ਕਮਰ ਦੇ ਜੋੜ ਵਿੱਚ ਲਗਾਤਾਰ ਦਰਦ, ਜੋੜ ਘਿਸ ਜਾਣਾ, ਹੱਡੀ ਟੁੱਟਣ ਤੋਂ ਬਾਅਦ ਗੰਭੀਰ ਸਮੱਸਿਆ ਜਾਂ ਗਠੀਆ ਕਾਰਨ ਤੁਰਨ-ਫਿਰਨ ਵਿੱਚ ਦਿੱਕਤ ਆ ਰਹੀ ਹੋਵੇ ਤਾਂ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਲੈਣੀ ਚਾਹੀਦੀ ਹੈ। ਸਮੇਂ ਸਿਰ ਕੀਤਾ ਗਿਆ ਇਲਾਜ ਮਰੀਜ਼ ਨੂੰ ਮੁੜ ਸਰਗਰਮ ਅਤੇ ਦਰਦ-ਰਹਿਤ ਜੀਵਨ ਦੇ ਸਕਦਾ ਹੈ। ਡਾ. ਗੋਇਲ ਨੇ ਕਿਹਾ ਕਿ ਕਈ ਲੋਕ ਵਧਦੀ ਉਮਰ ਕਾਰਨ ਜੋਇੰਟ ਰੀਪਲੇਸਮੈਂਟ ਤੋਂ ਘਬਰਾਉਂਦੇ ਹਨ, ਪਰ ਆਧੁਨਿਕ ਤਕਨੀਕ, ਤਜਰਬੇਕਾਰ ਸਰਜਨਾਂ ਅਤੇ ਬਿਹਤਰ ਪੋਸਟ-ਆਪਰੇਟਿਵ ਦੇਖਭਾਲ ਸਦਕਾ 70 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਵਿੱਚ ਵੀ ਇਹ ਸਰਜਰੀ ਸਫਲਤਾਪੂਰਵਕ ਕੀਤੀ ਜਾ ਸਕਦੀ ਹੈ। ਹਸਪਤਾਲ ਪ੍ਰਬੰਧਨ ਨੇ ਦੱਸਿਆ ਕਿ ਮੈਸ਼ ਪ੍ਰੋਲਾਈਫ ਹਸਪਤਾਲ ਵਿੱਚ ਆਧੁਨਿਕ ਤਕਨੀਕ ਅਤੇ ਤਜਰਬੇਕਾਰ ਮਾਹਿਰਾਂ ਦੀ ਟੀਮ ਵੱਲੋਂ ਗੋਡਿਆਂ ਅਤੇ ਕਮਰ ਦੇ ਜੋੜਾਂ ਨਾਲ ਸੰਬੰਧਿਤ ਹਰ ਤਰ੍ਹਾਂ ਦੀਆਂ ਜਟਿਲ ਸਰਜਰੀਆਂ ਸਫਲਤਾਪੂਰਵਕ ਕੀਤੀਆਂ ਜਾ ਰਹੀਆਂ ਹਨ। ਹਸਪਤਾਲ ਦਾ ਉਦੇਸ਼ ਹਰ ਮਰੀਜ਼ ਨੂੰ ਉੱਚ ਪੱਧਰੀ ਇਲਾਜ, ਸੁਰੱਖਿਅਤ ਸਰਜਰੀ ਅਤੇ ਤੇਜ਼ ਰਿਕਵਰੀ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਮੁੜ ਸਿਹਤਮੰਦ ਅਤੇ ਸਰਗਰਮ ਜੀਵਨ ਜੀ ਸਕੇ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ