Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

July 13, 2026 10:31 PM
Rozana Sehaj times

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪ੍ਰਾਜੈਕਟ ਦੀ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਨਿਰਧਾਰਤ ਸਮਾਂ ਸੀਮਾ ਅੰਦਰ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਵਿਲੱਖਣ ਸੱਭਿਆਚਾਰਕ ਪਛਾਣ ਨੂੰ ਸੰਭਾਲਣ ਦੀ ਦੂਰਅੰਦੇਸ਼ੀ ਸੋਚ ਨੂੰ ਸਾਕਾਰ ਕਰਦੀਆਂ ਹਨ। ਸੌਂਦ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਅਤੇ ਵਿਦੇਸ਼ ਦੇ ਸੈਲਾਨੀਆਂ ਤੱਕ ਪਹੁੰਚਾਉਣ ਲਈ ਸੈਰ ਸਪਾਟਾ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਦਾ ਤਜਰਬਾ ਹੋਰ ਬਿਹਤਰ ਹੋਵੇਗਾ, ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪ੍ਰਵੇਸ਼ ਦੁਆਰ 'ਤੇ ਬਣਾਏ ਜਾ ਰਹੇ ਵਿਰਾਸਤੀ ਸੁਆਗਤ ਗੇਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਦਾਖਲ ਹੋਣ ਵਾਲੇ ਸੈਲਾਨੀਆਂ ਲਈ ਸ਼ਾਨਦਾਰ ਅਤੇ ਆਕਰਸ਼ਕ ਪ੍ਰਵੇਸ਼ ਦੁਆਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 8.30 ਕਰੋੜ ਰੁਪਏ ਦੀ ਲਾਗਤ ਵਾਲੇ ਮਲੋਟ ਕਰਾਫਟ ਕੋਰੀਡੋਰ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਇਹ ਪ੍ਰਾਜੈਕਟ ਪੰਜਾਬ ਦੀਆਂ ਰਵਾਇਤੀ ਕਲਾਵਾਂ ਨੂੰ ਉਤਸ਼ਾਹਿਤ ਕਰਨ, ਸਥਾਨਕ ਕਾਰੀਗਰਾਂ ਨੂੰ ਸਹਾਰਾ ਦੇਣ ਅਤੇ ਸੈਲਾਨੀਆਂ ਲਈ ਇੱਕ ਆਕਰਸ਼ਕ ਸੱਭਿਆਚਾਰਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਮੰਤਰੀ ਨੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਪ੍ਰਵੇਸ਼ ਦੁਆਰ 'ਤੇ ਯਾਦਗਾਰੀ ਗੇਟ ਦੀ ਉਸਾਰੀ, ਸ਼ਹੀਦ ਊਧਮ ਸਿੰਘ ਮੈਮੋਰੀਅਲ ਮਿਊਜ਼ੀਅਮ ਦੇ ਵਿਸਥਾਰ ਅਤੇ ਆਡੀਟੋਰੀਅਮ ਦੀ ਉਸਾਰੀ ਲਈ 14.30 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਸੂਬੇ ਦੇ ਵਿਰਾਸਤੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ। ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੀ ਹੈਰੀਟੇਜ ਸਟਰੀਟ ਦੇ ਵਿਕਾਸ ਅਤੇ ਸੁੰਦਰੀਕਰਨ ਲਈ 9 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਿਹਤਰ ਆਧਿਆਤਮਿਕ ਅਤੇ ਸੈਰ ਸਪਾਟਾ ਅਨੁਭਵ ਮਿਲੇਗਾ। ਕਪੂਰਥਲਾ ਜ਼ਿਲ੍ਹੇ ਦੀ ਕਾਂਜਲੀ ਵੈਟਲੈਂਡ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਜਾ ਰਹੇ ਈਕੋ ਟੂਰਿਜ਼ਮ ਐਕਸਪੀਰੀਅੰਸ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ ਗਈ, ਜਿਸ ਵਿੱਚ ਪੰਜ ਸਾਲਾਂ ਲਈ ਇਸ ਦਾ ਸੰਚਾਲਨ, ਰੱਖ-ਰਖਾਅ ਅਤੇ ਪ੍ਰਬੰਧਨ ਵੀ ਸ਼ਾਮਲ ਹੈ। ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਵਾਤਾਵਰਣ ਪੱਖੀ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਸ ਮਹੱਤਵਪੂਰਨ ਵੈਟਲੈਂਡ ਦੀ ਸੰਭਾਲ ਵੀ ਯਕੀਨੀ ਬਣਾਏਗਾ। ਸਮੇਂ ਸਿਰ ਪ੍ਰਾਜੈਕਟ ਮੁਕੰਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੌਂਦ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ, ਕਿਸੇ ਵੀ ਰੁਕਾਵਟ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਸਾਰੀ ਤੇ ਵਿਕਾਸ ਕਾਰਜਾਂ ਵਿੱਚ ਉੱਚ ਗੁਣਵੱਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਬਿਹਤਰ ਸੈਰ ਸਪਾਟਾ ਸਹੂਲਤਾਂ ਦਾ ਲਾਭ ਮਿਲ ਸਕੇ। ਮੀਟਿੰਗ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਕੁਮਾਰ ਅਮਿਤ, ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

 
 

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼