Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮੌਨਸੂਨ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਰੰਧਾਵਾ ਅਧਿਕਾਰੀਆਂ ਨਾਲ ਮੀਟਿੰਗ

July 13, 2026 10:37 PM
Rozana Sehaj times
ਡੇਰਾਬੱਸੀ :  ਮੌਨਸੂਨ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਐਸ.ਡੀ.ਐਮ. ਡੇਰਾਬੱਸੀ ਸ਼੍ਰੀ ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਪੀ.ਡਬਲਿਊ.ਡੀ. (ਸਟੇਟ ਅਤੇ ਨੈਸ਼ਨਲ ਹਾਈਵੇ), ਨਗਰ ਕੌਂਸਲ ਡੇਰਾਬੱਸੀ, ਮਾਈਨਿੰਗ ਅਤੇ ਡਰੇਨੇਜ ਵਿਭਾਗ ਅਤੇ ਬੀ.ਡੀ.ਪੀ.ਓ. ਦਫ਼ਤਰ ਡੇਰਾਬੱਸੀ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਮੌਨਸੂਨ ਦੌਰਾਨ ਪਾਣੀ ਦੀ ਨਿਕਾਸੀ, ਨਾਲਿਆਂ ਦੀ ਸਫ਼ਾਈ, ਸੜਕਾਂ ਦੀ ਸਥਿਤੀ ਅਤੇ ਸੰਭਾਵਿਤ ਪਾਣੀ ਭਰਨ ਵਾਲੇ ਖੇਤਰਾਂ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮੌਨਸੂਨ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਵਿਭਾਗ ਪੂਰੀ ਤਰ੍ਹਾਂ ਤਿਆਰ ਰਹਿਣ। ਇਸ ਮੌਕੇ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਆਸ਼ੂ ਉਪਨੇਜਾ, ਮੀਤ ਪ੍ਰਧਾਨ ਦਵਿੰਦਰ ਸੈਣੀ, ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਜੋਰਵਾਰ ਸਿੰਘ, ਸੀਨੀਅਰ ਵਾਈਸ ਪ੍ਰਧਾਨ ਹਰੀਸ਼ ਮਦਾਨ, ਵਾਈਸ ਪ੍ਰਧਾਨ ਅਮਨ ਰਾਣਾ ਅਤੇ ਵਿਧਾਇਕ ਦੇ ਸਲਾਹਕਾਰ ਰਾਹੁਲ ਕੌਸ਼ਿਕ ਵੀ ਹਾਜ਼ਰ ਸਨ।
 
 

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ