Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ

July 13, 2026 10:39 PM
Rozana Sehaj times
ਪਟਿਆਲਾ  : ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ, ਜਿੱਥੇ ਵੱਖ-ਵੱਖ ਮਾਸਟਰ ਡਿਗਰੀ (ਪੋਸਟ-ਗ੍ਰੈਜੂਏਸ਼ਨ), ਪੀ.ਜੀ. ਡਿਪਲੋਮਾ, ਡਿਪਲੋਮਾ ਅਤੇ ਸਰਟੀਫਿਕੇਟ ਕੋਰਸਾਂ ਵਿੱਚ ਦਾਖ਼ਲੇ ਲਈ ਕੌਂਸਲਿੰਗ ਪ੍ਰਕਿਰਿਆ ਚੱਲ ਰਹੀ ਸੀ। ਇਸ ਦੌਰੇ ਦੌਰਾਨ ਉਨ੍ਹਾਂ ਖੁਦ ਹਾਜ਼ਰ ਰਹਿ ਕੇ ਦਾਖ਼ਲਾ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਨਵੇਂ ਆ ਰਹੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ਼ ਗੱਲਬਾਤ ਕੀਤੀ। ਕੌਂਸਲਿੰਗ ਦੌਰਾਨ ਵਿਦਿਆਰਥੀਆਂ ਦੇ ਦੇਖੇ ਗਏ ਭਾਰੀ ਉਤਸ਼ਾਹ 'ਤੇ ਡੂੰਘੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਾ. ਜਗਦੀਪ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਉੱਚ-ਪੱਧਰੀ ਅਕਾਦਮਿਕ ਮਾਹੌਲ ਸਦਕਾ ਵਿਦਿਆਰਥੀ  ਇੱਥੇ ਦਾਖ਼ਲ ਹੋਣ ਵਿੱਚ ਵਿਸ਼ੇਸ਼ ਦਿਲਚਸਪੀ ਲੈ ਰਹੇ ਹਨ। ਉਨ੍ਹਾਂ ਕੌਂਸਲਿੰਗ ਡਿਊਟੀ 'ਤੇ ਤਾਇਨਾਤ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਫੈਕਲਟੀ ਮੈਂਬਰਾਂ ਅਤੇ ਸਟਾਫ਼ ਨਾਲ ਵੀ ਮੁਲਾਕਾਤ ਕੀਤੀ ਅਤੇ ਦਾਖ਼ਲਾ ਪ੍ਰਕਿਰਿਆ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨਵੇਂ ਦਾਖ਼ਲ ਹੋ ਰਹੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਯੂਨੀਵਰਸਿਟੀ ਉਨ੍ਹਾਂ ਦੇ ਅਕਾਦਮਿਕ ਅਤੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ