Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਗ੍ਰਾਮ ਪੰਚਾਇਤ ਗੁਰਮ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ 'ਸਤਲੁਜ' ਫਿਲਮ ਦਾ ਵਿਸ਼ੇਸ਼ ਪ੍ਰਦਰਸ਼ਨ

July 14, 2026 06:11 PM
Rozana Sehaj times

 

ਲੁਧਿਆਣਾ : ਗ੍ਰਾਮ ਪੰਚਾਇਤ ਗੁਰਮ ਵੱਲੋਂ ਸਰਪੰਚ ਜਗਮੋਹਨ ਸਿੰਘ ਦਿਓਲ ਅਗਵਾਈ ਹੇਠ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ, ਪਿੰਡ ਗੁਰਮ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ 'ਤੇ ਆਧਾਰਿਤ ਪੰਜਾਬੀ ਫਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਸੰਗਤ ਨੇ ਹਾਜ਼ਰੀ ਲਗਾ ਕੇ ਫਿਲਮ ਦੇਖੀ। ਇਸ ਮੌਕੇ ਸਰਪੰਚ ਜਗਮੋਹਨ ਸਿੰਘ ਦਿਓਲ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸੱਚ ਨੂੰ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਕੌਮ ਦੇ ਮਹਾਨ ਯੋਧਿਆਂ ਅਤੇ ਸੱਚ ਲਈ ਕੀਤੇ ਸੰਘਰਸ਼ ਬਾਰੇ ਜਾਣਨ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਵੱਲੋਂ ਇਹ ਉਪਰਾਲਾ ਨੌਜਵਾਨਾਂ ਨੂੰ ਆਪਣੀ ਵਿਰਾਸਤ ਅਤੇ ਇਤਿਹਾਸ ਨਾਲ ਜੋੜਨ ਲਈ ਕੀਤਾ ਗਿਆ ਹੈ। ਸਰਪੰਚ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਨੂੰ ਜਾਗਰੂਕ ਕਰਨ ਵਾਲੇ ਅਜਿਹੇ ਸਮਾਗਮ ਅੱਗੇ ਵੀ ਕਰਵਾਏ ਜਾਂਦੇ ਰਹਿਣਗੇ ਤਾਂ ਜੋ ਨੌਜਵਾਨ ਸੱਚ, ਇਨਸਾਫ਼ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਹੋਣ। ਫਿਲਮ ਦੇ ਪ੍ਰਦਰਸ਼ਨ ਦੌਰਾਨ ਪਿੰਡ ਵਾਸੀਆਂ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ਨੂੰ ਬੜੇ ਧਿਆਨ ਨਾਲ ਦੇਖਿਆ ਅਤੇ ਸਰਪੰਚ ਜਗਮੋਹਨ ਸਿੰਘ ਦਿਓਲ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਗ੍ਰਾਮ ਪੰਚਾਇਤ ਗੁਰਮ ਦਾ ਧੰਨਵਾਦ ਕੀਤਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ