Thursday, August 28, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Sports

ਕ੍ਰਿਕਟਰ ਮਿਤਾਲੀ ਰਾਜ ਨੇ ਫਿਰ ਬਣਾਇਆ ਨਵਾਂ ਰਿਕਾਰਡ

July 04, 2021 12:36 PM
SehajTimes

ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬਣੀ ਮਹਿਲਾ ਬੱਲੇਬਾਜ਼


ਇੰਗਲੈਂਡ : ਪਿਛਲੇ ਦਿਨਾਂ ਤੋਂ ਇੰਗਲੈਂਡ ਵਿਰੁਧ ਖੇਡੇ ਗਏ ਤਿੰਨ ਮੈਚਾਂ ਦੀ ਸੀਰੀਜ਼ ਦੇ ਆਖਰੀ ਮੈਚ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਇਕ ਵਾਰ ਫਿਰ ਤੋਂ ਇਤਿਹਾਸ ਰਚ ਦਿੱਤਾ ਹੈ । 75 ਦੌੜਾਂ ਦੀ ਨਾਬਾਦ ਪਾਰੀ ਖੇਡਣ ਵਾਲੀ ਮਿਤਾਲੀ ਰਾਜ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਮਹਿਲਾ ਬੱਲੇਬਾਜ਼ ਬਣ ਗਈ ਹੈ ।ਜ਼ਿਕਰਯੋਗ ਹੈ ਕਿ ਮਿਤਾਲੀ ਰਾਜ ਨੇ ਪਹਿਲੇ ਵਨਡੇ ਵਿੱਚ 72 ਦੌੜਾਂ ਬਣਾਈਆਂ । ਦੂਜੇ ਵਨਡੇ ਮੈਚ ਵਿੱਚ ਮਿਤਾਲੀ ਰਾਜ 59 ਦੌੜਾਂ ਦੀ ਪਾਰੀ ਖੇਡਣ ਵਿੱਚ ਕਾਮਯਾਬ ਰਹੀ, ਜਦਕਿ ਤੀਜੇ ਵਨਡੇ ਵਿੱਚ ਨਾਬਾਦ 75 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਕਲੀਨ ਸਵੀਪ ਤੋਂ ਬਚਾਅ ਲਿਆ । ਮਿਤਾਲੀ ਰਾਜ ਇਸ ਸੀਰੀਜ਼ ਵਿੱਚ ਸਭ ਤੋਂ ਜ਼ਿਆਦਾ ਅਰਧ ਸੈਂਕੜੇ ਅਤੇ ਸਭ ਤੋਂ ਜ਼ਿਆਦਾ ਚੌਕੇ ਲਗਾਉਣ ਵਾਲੀ ਖਿਡਾਰੀ ਰਹੀ। ਇੰਨਾ ਹੀ ਨਹੀਂ, ਮਿਤਾਲੀ ਰਾਜ ਨੇ ਲਗਾਤਾਰ ਤੀਸਰਾ ਅਰਧ ਸੈਂਕੜਾ ਲਗਾਉਂਦੇ ਹੋਏ ਭਾਰਤ ਨੂੰ ਚਾਰ ਵਿਕਟਾਂ ਨਾਲ ਜਿੱਤ ਵੀ ਦਿਵਾਈ। ਦਰਅਸਲ, 38 ਸਾਲਾਂ ਦੀ ਮਿਤਾਲੀ ਆਪਣੀ ਇਸ ਪਾਰੀ ਦੌਰਾਨ 11 ਦੌੜਾਂ ਬਣਾਉਣ ਦੇ ਨਾਲ ਹੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬੱਲੇਬਾਜ਼ ਬਣ ਗਈ । ਮਿਤਾਲੀ ਨੇ ਇੰਗਲੈਂਡ ਦੀ ਚਾਰਲੋਟ ਐਡਵਰਡਸ ਨੂੰ ਪਿੱਛੇ ਛੱਡ ਦਿੱਤਾ, ਜਿਸ ਦੇ ਨਾਂ 10273 ਦੌੜਾਂ ਹਨ। ਦੱਸ ਦੇਈਏ ਕਿ 16 ਸਾਲ ਦੀ ਉਮਰ ਵਿੱਚ ਡੈਬਿਊ ਕਰਨ ਵਾਲੀ ਮਿਤਾਲੀ ਰਾਜ ਨੇ ਹਾਲ ਹੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਵਿੱਚ 22 ਸਾਲ ਪੂਰੇ ਕੀਤੇ ਹਨ । ਸਚਿਨ ਤੇਂਦੁਲਕਰ ਤੋਂ ਇਲਾਵਾ ਉਹ 22 ਸਾਲਾਂ ਤੋਂ ਅੰਤਰਰਾਸ਼ਟਰੀ ਕ੍ਰਿਕਟ ਖੇਡਣ ਵਾਲੀ ਦੂਜੀ ਖਿਡਾਰੀ ਹੈ। ਮਿਤਾਲੀ ਰਾਜ ਹੁਣ ਮਹਿਲਾ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰੀ ਹੈ। ਇਸ ਸੂਚੀ ਵਿੱਚ ਨਿਊਜ਼ੀਲੈਂਡ ਦੇ ਸੂਜ਼ੀ ਬੈਟਸ 7849 ਦੌੜਾਂ ਨਾਲ ਤੀਜੇ ਸਥਾਨ ‘ਤੇ ਹਨ । ਇੰਗਲੈਂਡ ਖਿਲਾਫ਼ ਖੇਡੀ ਗਈ ਵਨਡੇ ਸੀਰੀਜ਼ ਵਿੱਚ ਮਿਤਾਲੀ ਰਾਜ ਨੇ ਬਹੁਤ ਸ਼ਾਨਦਾਰ ਬੱਲੇਬਾਜ਼ੀ ਕੀਤੀ । ਤਿੰਨਾਂ ਮੁਕਾਬਲਿਆਂ ਵਿੱਚ ਮਿਤਾਲੀ ਅਰਧ ਸੈਂਕੜੇ ਲਗਾਏ । ਪੂਰੀ ਸੀਰੀਜ਼ ਦੌਰਾਨ ਮਿਤਾਲੀ ਰਾਜ ਇੱਕ ਸਿਰੇ ‘ਤੇ ਬਹੁਤ ਦ੍ਰਿੜਤਾ ਨਾਲ ਖੜ੍ਹੀ ਰਹੀ।

 

Have something to say? Post your comment