Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 98 ਨਵੇਂ ਪੋਲਿੰਗ ਬੂਥਾਂ ਦੀ ਤਜਵੀਜ਼: ਡੀ ਸੀ

July 14, 2026 07:09 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਤਿਆਰ ਕੀਤੀ ਗਈ ਨਵੇਂ ਪੋਲਿੰਗ ਬੂਥਾਂ ਦੀ ਸਥਾਪਨਾ ਅਤੇ ਕੁਝ ਮੌਜੂਦਾ ਪੋਲਿੰਗ ਬੂਥਾਂ ਦੀ ਤਬਦੀਲੀ (ਸ਼ਿਫਟਿੰਗ) ਸਬੰਧੀ ਡਰਾਫਟ ਤਜਵੀਜ਼ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਡਰਾਫਟ ਤਜਵੀਜ਼ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 98 ਨਵੇਂ ਪੋਲਿੰਗ ਬੂਥ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਦੀ ਗਿਣਤੀ ਵਧਾਉਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪੋਲਿੰਗ ਬੂਥ 'ਤੇ 1,200 ਤੋਂ ਵੱਧ ਵੋਟਰ ਨਾ ਹੋਣ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਵੋਟਰ ਨੂੰ ਆਪਣੇ ਰਿਹਾਇਸ਼ੀ ਖੇਤਰ ਤੋਂ ਦੋ ਕਿਲੋਮੀਟਰ ਦੇ ਘੇਰੇ ਅੰਦਰ ਪੋਲਿੰਗ ਬੂਥ ਦੀ ਸਹੂਲਤ ਉਪਲਬਧ ਹੋਵੇ। ਉਨ੍ਹਾਂ ਦੱਸਿਆ ਕਿ ਡਰਾਫਟ ਤਜਵੀਜ਼ ਅਨੁਸਾਰ ਵਿਧਾਨ ਸਭਾ ਹਲਕਾ 52-ਖਰੜ ਵਿੱਚ 36 ਨਵੇਂ ਪੋਲਿੰਗ ਬੂਥ, ਵਿਧਾਨ ਸਭਾ ਹਲਕਾ 53-ਮੋਹਾਲੀ ਵਿੱਚ 27 ਨਵੇਂ ਪੋਲਿੰਗ ਬੂਥ ਅਤੇ ਵਿਧਾਨ ਸਭਾ ਹਲਕਾ 112-ਡੇਰਾਬੱਸੀ ਵਿੱਚ 35 ਨਵੇਂ ਪੋਲਿੰਗ ਬੂਥ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੇਵਲ ਇੱਕ ਡਰਾਫਟ ਤਜਵੀਜ਼ ਹੈ, ਜਿਸ ਸਬੰਧੀ ਰਾਜਨੀਤਿਕ ਪਾਰਟੀਆਂ ਤੋਂ ਪ੍ਰਾਪਤ ਹੋਣ ਵਾਲੇ ਸੁਝਾਵਾਂ ਨੂੰ ਵਿਚਾਰਨ ਉਪਰੰਤ ਇਸ ਨੂੰ ਪ੍ਰਵਾਨਗੀ ਲਈ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਭੇਜਿਆ ਜਾਵੇਗਾ। ਮੀਟਿੰਗ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੇ ਸੁਝਾਅ ਪੇਸ਼ ਕੀਤੇ ਅਤੇ ਤਜਵੀਜ਼ੀ ਖਰੜੇ ਦਾ ਸਮਰਥਨ ਕੀਤਾ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਹਾਦੁਰ ਸਿੰਘ ਚਹਿਲ, ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਬਰਜਿੰਦਰ ਸ਼ਰਮਾ ਅਤੇ ਹਰਕੇਸ਼ ਚੰਦ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਰਮਨਜੋਤ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਅਨਿਲ ਕੁਮਾਰ ਗੁੱਡੂ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਮੁਹਿੰਮ ਸਬੰਧੀ ਵੀ ਚਰਚਾ ਕਰਦਿਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨੂੰ ਇਸ ਮੁਹਿੰਮ ਵਿੱਚ ਹੋਰ ਵੱਧ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਅਪਡੇਟ ਅਤੇ ਭਰੋਸੇਯੋਗ ਬਣਾਇਆ ਜਾ ਸਕੇ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਚੋਣ ਕਾਨੂੰਨਗੋ ਸੁਰਿੰਦਰ ਬੱਤਰਾ, ਚੋਣ ਕਾਨੂੰਨਗੋ (ਮੋਹਾਲੀ) ਵਰੁਣ, ਜਗਤਾਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ