Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਆਤਮਾ ਅਮਰ ਹੈ - ਅੰਗਾਂ ਨੂੰ ਅਮਰ ਕਰੋ : ਡਾ. ਬ੍ਰਿਜੇਸ਼ ਸਿੰਘ ਸਮੂਹ ਸਟਾਫ ਅਤੇ ਮਰੀਜ਼ਾਂ ਵੱਲੋਂ ਚੁੱਕੀ ਗਈ “ਅੰਗ ਦਾਨ” ਸਹੁੰ

July 14, 2026 07:21 PM
Rozana Sehaj times
ਕਾਲੋ ਮਾਜਰਾ : ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਸੀ.ਐਚ.ਸੀ ਕਾਲੋ ਮਾਜਰਾ ਦੇ ਸਮੂਹ ਸਟਾਫ ਅਤੇ ਮਰੀਜ਼ਾਂ ਵੱਲੋਂ ਅੰਗ ਦਾਨ ਕਰਨ ਦੀ ਸਹੁੰ ਚੁੱਕੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬ੍ਰਿਜੇ਼ਸ਼ ਸਿੰਘ ਨੇ ਦੱਸਿਆ ਕਿ 'ਅੰਗ ਦਾਨ' ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕਰਨ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਅੰਗ ਦਾਨ ਸੰਬੰਧੀ ਵਧੇਰੇ ਜਾਗਰੂਕਤਾ ਲਿਆਉਣਾ ਅਤੇ ਉਨ੍ਹਾਂ ਨੂੰ ਅੰਗ ਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਜਾਗਰੂਕਤਾ ਦੀ ਘਾਟ ਕਾਰਨ ਅੰਗ ਦਾਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਮਿੱਥ ਅਤੇ ਕਈ ਤਰ੍ਹਾਂ ਦੇ ਡਰ ਹਨ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ “ਆਤਮਾ ਅਮਰ ਹੈ - ਅੰਗਾਂ ਨੂੰ ਅਮਰ ਕਰੋ” ਦਾ ਸੁਨੇਹਾ ਦਿੰਦਿਆਂ ਵੱਧ ਤੋਂ ਵੱਧ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਅਮਰਜੀਤ ਸਿੰਘ ਨੇ ਹਸਪਤਾਲ ਵਿੱਚ ਹਾਜ਼ਰ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਬ ਪੋਰਟਲ https://notto.mohfw.gov.in ‘ਤੇ ਡਿਜੀਟਲ ਸਹੁੰ ਚੁੱਕੀ ਜਾ ਸਕਦੀ ਹੈ। ਇਹ ਇੱਕ ਸਵੈ-ਇੱਛਤ ਗਤੀਵਿਧੀ ਹੈ, ਸਾਨੂੰ ਇਸ ਬਾਰੇ ਜਾਗਰੂਕਤਾ ਪੈਦਾ ਕਰਕੇ ਅੰਗ ਦਾਨ ਨੂੰ ਉਤਸਾਹਿਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਲਿੰਕ ਨੂੰ ਵਟਸਐਪ ਸਮੂਹਾਂ ਰਾਹੀਂ ਵੱਖ-ਵੱਖ ਸਿਹਤ ਸੰਭਾਲ ਸਹੂਲਤਾਂ ਵਿੱਚ ਕੰਮ ਕਰਨ ਵਾਲੇ ਸਾਰੇ ਸਟਾਫ ਨਾਲ ਸਾਂਝਾ ਕਰਕੇ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦਿਲ, ਜਿਗਰ, ਗੁਰਦੇ, ਪ੍ਰੈਨਕ੍ਰੀਅਸ, ਫੇਫੜੇ ਅਤੇ ਅੱਖਾਂ ਦਾਨ ਕਰਨ ਤਾਂ ਜੋ ਲੋੜਵੰਦ ਲੋਕਾਂ ਦੀ ਜ਼ਿੰਦਗੀ ਦਾ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਦਾਨ ਕੀਤੇ ਸਿਹਤਮੰਦ ਅੰਗਾਂ ਨੂੰ ਲੋੜਵੰਦ ਵਿਅਕਤੀ ਵਿੱਚ ਟ੍ਰਾਂਸਪਲਾਂਟ ਕਰਕੇ ਉਸ ਦਾ ਜੀਵਨ ਬਚਾਅ ਸਕਦੇ ਹਾਂ। 
 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ