Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਫੈਡਰੇਸ਼ਨ ਵੱਲੋਂ ਜਥੇਦਾਰ ਨੂੰ ਚਿੱਠੀ

July 14, 2026 08:00 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਪੰਥਕ ਜਥੇਬੰਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂ 'ਤੇ ਦਫ਼ਤਰ ਇੰਚਾਰਜ ਸ. ਬਗੀਚਾ ਸਿੰਘ ਨੂੰ ਪੱਤਰ ਸੌਂਪਿਆ ਜਿਸ ਵਿੱਚ ਸਿੱਖਾਂ ਦੇ ਕਾਤਲਾਂ ਦੇ ਕੇਸ ਲੜਨ ਵਾਲੇ ਸਤਨਾਮ ਸਿੰਘ ਕਲੇਰ ਨੂੰ ਪੰਥ 'ਚੋਂ ਛੇਕਣ ਅਤੇ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਫੈਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਛੇ ਜੂਨ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਅੰਗਦ ਸਿੰਘ ਖ਼ਾਲਸਾ ਤੇ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਦੇ ਦਸਤਖ਼ਤਾਂ ਹੇਠ ਜਥੇਦਾਰ ਨੂੰ ਲਿਖੀ ਚਿੱਠੀ ਵਿੱਚ ਕਿਹਾ ਗਿਆ ਕਿ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਸਤਨਾਮ ਸਿੰਘ ਕਲੇਰ ਅਤੇ ਉਨ੍ਹਾਂ ਦੇ ਬੇਟੇ ਅਰਸ਼ਦੀਪ ਸਿੰਘ ਕਲੇਰ (ਜੋ ਕਿ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਹਨ) ਨੇ ਬੀਤੇ ਸਮੇਂ ਵਿੱਚ ਸੁਮੇਧ ਸੈਣੀ ਸਮੇਤ ਉਨ੍ਹਾਂ ਅਨੇਕਾਂ ਜ਼ਾਲਮ ਪੁਲਿਸ ਅਫ਼ਸਰਾਂ ਦੇ ਅਦਾਲਤੀ ਕੇਸ ਲੜੇ ਹਨ, ਜਿਨ੍ਹਾਂ ਨੇ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਸਿੱਖ ਕੌਮ ਦੀ ਨਸਲਕੁਸ਼ੀ ਕੀਤੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ (ਬਾਦਲ) ਨੂੰ ਸਖ਼ਤ ਸਵਾਲ ਕੀਤਾ ਜਾਵੇ ਕਿ ਉਨ੍ਹਾਂ ਨੇ ਕਾਤਲ ਪੁਲਿਸ ਅਫ਼ਸਰਾਂ ਦੇ ਹਮਾਇਤੀਆਂ ਅਤੇ ਅਜਿਹੇ ਸਿੱਖ ਵਿਰੋਧੀ ਚਿਹਰਿਆਂ ਨੂੰ ਪਾਰਟੀ ਵਿੱਚ ਮੁੱਖ ਬੁਲਾਰਿਆਂ ਵਰਗੇ ਅਹੁਦੇ ਦੇ ਕੇ ਕਿਉਂ ਥਾਂ ਦਿੱਤੀ ਹੋਈ ਹੈ ? ਪੰਥ ਆਪਣੇ ਕਾਤਲਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨਾਲ ਹੋਰ ਲੰਮਾ ਸਮਾਂ ਸਮਝੌਤਾ ਨਹੀਂ ਕਰ ਸਕਦਾ। ਉਮੀਦ ਹੈ ਕਿ ਆਪ ਜੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਅਤੇ ਹੋਰ ਸ਼ਹੀਦਾਂ ਦੇ ਖ਼ੂਨ ਨਾਲ ਵਫ਼ਾਦਾਰੀ ਕਮਾਉਂਦੇ ਹੋਏ ਇਸ ਮਾਮਲੇ 'ਤੇ ਤੁਰੰਤ ਅਤੇ ਇਤਿਹਾਸਕ ਫ਼ੈਸਲਾ ਲਵੋਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼