Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਤਹਿਸੀਲਦਾਰ-ਕਮ-ਚਾਰਜ ਅਫ਼ਸਰ (ਮਰਦਮਸ਼ੁਮਾਰੀ) ਵੱਲੋਂ ਮਰਦਮਸ਼ੁਮਾਰੀ ਸੁਪਰਵਾਈਜ਼ਰਾਂ ਅਤੇ ਗਿਣਤਾਕਾਰਾਂ ਦਾ ਸਨਮਾਨ

July 14, 2026 08:08 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : 
ਤਹਿਸੀਲਦਾਰ-ਕਮ-ਚਾਰਜ ਅਫ਼ਸਰ (ਮਰਦਮਸ਼ੁਮਾਰੀ), ਮੋਹਾਲੀ ਦਿਹਾਤੀ ਗੁਰਪ੍ਰੀਤ ਸਿੰਘ ਢਿੱਲੋਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਕਰਵਾਏ ਗਏ ਸਾਦਾ ਸਮਾਗਮ ਦੌਰਾਨ ਮੋਹਾਲੀ ਦਿਹਾਤੀ ਦੇ ਮਰਦਮਸ਼ੁਮਾਰੀ ਦੇ ਸੁਪਰਵਾਈਜ਼ਰਾਂ ਅਤੇ ਗਿਣਤਾਕਾਰਾਂ ਨੂੰ ਪਹਿਲੇ ਪੜਾਅ ਦੌਰਾਨ ਦੀਆਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਮਰਦਮਸ਼ੁਮਾਰੀ ਦਾ ਕੰਮ ਬਹੁਤ ਹੀ ਚੁਣੌਤੀਪੂਰਨ ਸੀ, ਪਰ ਟੀਮ ਦੇ ਹਰ ਮੈਂਬਰ ਨੇ ਪੂਰੀ ਲਗਨ, ਮਿਹਨਤ ਅਤੇ ਟੀਮ ਭਾਵਨਾ ਨਾਲ ਕੰਮ ਕਰਦਿਆਂ 100 ਫ਼ੀਸਦੀ ਟੀਚੇ ਸਫ਼ਲਤਾਪੂਰਵਕ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਮੁੱਚੀ ਟੀਮ ਦੀ ਵਚਨਬੱਧਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਮਰਦਮਸ਼ੁਮਾਰੀ ਦਾ ਅਗਲਾ ਪੜਾਅ ਆਉਣ ਵਾਲੇ ਨਵੰਬਰ ਮਹੀਨੇ ਵਿੱਚ ਸ਼ੁਰੂ ਹੋਵੇਗਾ, ਜਿਸ ਲਈ ਸਿਖਲਾਈ ਪ੍ਰੋਗਰਾਮ ਜਲਦੀ ਹੀ ਆਰੰਭ ਕੀਤੇ ਜਾਣਗੇ, ਤਾਂ ਜੋ ਅਗਲੇ ਪੜਾਅ ਨੂੰ ਵੀ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਸਮਰਪਣ ਅਤੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੋਹਾਲੀ ਦਿਹਾਤੀ ਖੇਤਰ ਦੀ ਮਰਦਮਸ਼ੁਮਾਰੀ ਨਾਲ ਸਬੰਧਤ 70 ਮੈਂਬਰੀ ਟੀਮ, ਜਿਸ ਵਿੱਚ ਸੁਪਰਵਾਈਜ਼ਰ ਅਤੇ ਗਿਣਤਾਕਾਰ ਸ਼ਾਮਲ ਸਨ, ਨੂੰ ਉਨ੍ਹਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਟੀਮ ਨੇ ਮਰਦਮਸ਼ੁਮਾਰੀ ਕਾਰਜ ਦੇ ਪਹਿਲੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਈ।
 
 
 

Have something to say? Post your comment

More in Chandigarh

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ