Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਮੰਤਰੀ ਅਮਨ ਅਰੋੜਾ ਨੇ ਧੋਬੀ ਸਮਾਜ ਨੂੰ ਦਿੱਤਾ ਭਰੋਸਾ

July 14, 2026 08:27 PM
Rozana Sehaj times
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੋਬੀ ਸਮਾਜ ਵੱਲੋਂ ਇਸ ਸਮਾਜ ਵਿਚਲੇ ਵੱਖ ਵੱਖ ਉਪ ਵਰਗਾਂ ਲਈ ਨੁਮਾਇੰਦਗੀ ਸਬੰਧੀ ਮੰਗ ਬਿਲਕੁਲ ਜਾਇਜ਼ ਹੈ ਇਸ ਮਾਮਲੇ ਨੂੰ ਉਹ ਨਿੱਜੀ ਤੌਰ 'ਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਕੇ ਜਲਦ ਢੁੱਕਵਾਂ ਹੱਲ ਕਰਵਾਉਣਗੇ। ਸੁਨਾਮ ਦੇ ਵ੍ਹਾਈਟ ਰੋਜ਼ ਹਾਲ ਵਿਖੇ ਧੋਬੀ ਮਹਾਂਸਭਾ ਵੱਲੋਂ ਕਰਵਾਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਬਣੀ ਹੈ। ਉਨ੍ਹਾਂ ਕਿਹਾ ਕਿ ਇਸੇ ਸੋਚ ਤਹਿਤ ਸਰਕਾਰ ਨੇ ਵੱਖ-ਵੱਖ ਵਰਗਾਂ ਲਈ ਬੋਰਡਾਂ, ਕਮਿਸ਼ਨਾਂ ਅਤੇ ਸਲਾਹਕਾਰ ਕਮੇਟੀਆਂ ਦਾ ਗਠਨ ਕੀਤਾ ਹੈ ਤਾਂ ਜੋ ਹਰ ਭਾਈਚਾਰੇ ਦੀ ਆਵਾਜ਼ ਸਿੱਧੀ ਸਰਕਾਰ ਤੱਕ ਪਹੁੰਚ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋ ਸਕੇ।  ਅਮਨ ਅਰੋੜਾ ਨੇ ਕਿਹਾ ਕਿ ਧੋਬੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਮੌਜੂਦਾ ਵੈਲਫੇਅਰ ਬੋਰਡ ਦੇ ਨਾਮ ਅਤੇ ਢਾਂਚੇ ਕਾਰਨ ਭਾਈਚਾਰੇ ਦੇ ਕਈ ਉਪ-ਵਰਗਾਂ ਨੂੰ ਲੋੜੀਂਦੀ ਨੁਮਾਇੰਦਗੀ ਨਹੀਂ ਮਿਲ ਰਹੀ। ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਦੌਰ ਦੌਰਾਨ ਬਹੁਤ ਦੁੱਖ ਅਤੇ ਤ੍ਰਾਸਦੀ ਦਾ ਸਾਹਮਣਾ ਕੀਤਾ ਹੈ। ਉਸ ਸਮੇਂ ਚਾਹੇ ਕੋਈ ਵੀ ਬੇਕਸੂਰ ਕਿਸੇ ਵੀ ਧਿਰ ਦੀ ਗੋਲੀ ਦਾ ਸ਼ਿਕਾਰ ਹੋਇਆ ਹੋਵੇ, ਹਰ ਮੌਤ ਨੇ ਇੱਕ ਪਰਿਵਾਰ ਨੂੰ ਅਸਹਿਣਯੋਗ ਦਰਦ ਦਿੱਤਾ ਹੈ। 

Have something to say? Post your comment

More in Malwa

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ